ਮੁਕੇਰੀਆਂ : 6 ਮਹੀਨੇ ਪਹਿਲਾਂ ਕੈਨੇਡਾ ਗਈ ਕੁੜੀ ਦੀ ਭੇਦਭਰੇ ਢੰਗ ਨਾਲ ਮੌਤ, ਪਤੀ ਵੀ ਕੈਨੇਡਾ ਜਾਣ ਦੀ ਕਰ ਰਿਹਾ ਸੀ ਤਿਆਰੀ

0
665

ਮੁਕੇਰੀਆਂ| 6 ਮਹੀਨੇ ਪਹਿਲਾਂ ਕੈਨੇਡਾ ਗਈ ਵਿਆਹੁਤਾ ਦੀ ਭੇਦਭਰੇ ਹਾਲਾਤ ਵਿਚ ਮੌਤ ਹੋ ਗਈ। ਵਿਆਹੁਤਾ ਦੀ ਪਛਾਣ ਅਮਨਪ੍ਰੀਤ ਕੌਰ ਵਾਸੀ ਮੁਕੇਰੀਆ ਵਜੋਂ ਹੋਈ ਹੈ। ਉਹ 6 ਮਹੀਨੇ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਅਮਨਪ੍ਰੀਤ ਕੌਰ ਦੇ ਪਤੀ ਲਖਬੀਰ ਸਿੰਘ ਵਾਸੀ ਡੁੱਗਰੀ ਅਵਾਣਾ ਥਾਣਾ ਮੁਕੇਰੀਆਂ ਨੇ ਦੱਸਿਆ ਕਿ ਉਸ ਦਾ ਵਿਆਹ 7 ਸਾਲ ਪਹਿਲਾਂ ਅਮਨਪ੍ਰੀਤ ਕੌਰ ਵਾਸੀ ਉਦੇਸੀਆਂ (ਆਦਮਪੁਰ) ਨਾਲ ਹੋਇਆ ਸੀ ਅਤੇ ਉਸ ਦੀ ਇਕ 6 ਸਾਲ ਦੀ ਬੇਟੀ ਹੈ, ਜੋ ਉਸ ਦੇ ਨਾਲ ਪਿੰਡ ਵਿਚ ਰਹਿੰਦੀ ਹੈ।

ਅਮਨਪ੍ਰੀਤ ਕੌਰ ਵਿਦੇਸ਼ ’ਚ ਪੜ੍ਹਾਈ ਕਰਨਾ ਚਾਹੁੰਦੀ ਸੀ, ਉਸ ਨੂੰ 21 ਦਸੰਬਰ 2022 ਨੂੰ ਸਟੱਡੀ ਵੀਜ਼ੇ ’ਤੇ ਪੜ੍ਹਨ ਲਈ ਕੈਨੇਡਾ ਭੇਜਿਆ ਸੀ , ਉਹ ਕੈਨੇਡਾ ਦੇ ਸਰੀ ਸ਼ਹਿਰ ’ਚ ਰਹਿ ਰਹੀ ਸੀ। ਰੋਜ਼ਾਨਾ ਫੋਨ ’ਤੇ ਗੱਲਬਾਤ ਹੁੰਦੀ ਸੀ, ਜੋ ਪੜ੍ਹਾਈ ਦੇ ਨਾਲ-ਨਾਲ ਨੌਕਰੀ ਮਿਲਣ ’ਤੇ ਕਾਫ਼ੀ ਖੁਸ਼ ਸੀ। ਉਸ ਨੇ ਵੀ ਆਪਣੀ ਪਤਨੀ ਕੋਲ ਜਾਣ ਲਈ ਫਾਈਲ ਲਗਾਈ ਸੀ।

ਅਮਨਪ੍ਰੀਤ ਦੇ ਪਤੀ ਨੇ ਦੱਸਿਆ ਕਿ 2 ਦਿਨ ਤੱਕ ਅਮਨਪ੍ਰੀਤ ਨਾਲ ਗੱਲ ਨਾ ਹੋਣ ਤੋਂ ਬਾਅਦ ਜਦੋਂ ਉਸ ਨੇ ਕੈਨੇਡਾ ਵਿਚ ਕਿਸੇ ਹੋਰ ਨਾਲ ਸੰਪਰਕ ਕੀਤਾ ਤਾਂ ਉਸ ਨੇ ਦੱਸਿਆ ਕਿ ਅਮਨਪ੍ਰੀਤ ਨੇ ਖੁਦਕੁਸ਼ੀ ਕਰ ਲਈ ਹੈ। 

ਉਨ੍ਹਾਂ ਨੇ ਦੱਸਿਆ ਕਿ ਉਸਨੇ ਵੀ ਅਪਣੀ ਫਾਈਲ ਸੋਮਵਾਰ ਨੂੰ ਲਗਾਉਣੀ ਸੀ। ਇਸ ਲਈ ਉਹ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਜਾ ਰਿਹਾ ਸੀ ਕਿ ਇਸ ਦੌਰਾਨ ਅਮਨਪ੍ਰੀਤ ਦਾ ਫੋਨ ਆਇਆ ਤੇ ਉਸ ਨੇ ਸੋਚਿਆ ਕਿ ਚਲੋ ਪਹੁੰਚ ਕੇ ਫੋਨ ਕਰਦਾ ਹਾਂ। ਜਦੋਂ ਪਹੁੰਚ ਕੇ ਫੋਨ ਕਰਨ ਲੱਗਿਆ ਤਾਂ ਉਸ ਨੂੰ ਫੋਟੋ ਦੇ ਨਾਲ ਮੈਸੇਜ ਕੀਤਾ ਤਾਂ ਕੋਈ ਜਵਾਬ ਨਹੀਂ ਆਇਆ। 

ਐਤਵਾਰ ਨੂੰ ਪੂਰੀ ਰਾਤ ਫੋਨ ਤੇ ਮੈਸੇਜ ਕਰਦਾ ਰਿਹਾ ਤਾਂ ਵੀ ਕੋਈ ਜਵਾਬ ਨਹੀਂ ਆਇਆ। ਸੋਮਵਾਰ ਨੂੰ ਸਰੀ ਤੋਂ ਮਕਾਨ ਮਾਲਕ ਦਾ ਫੋਨ ਆਇਆ ਤੇ ਉਸ ਨੇ ਦੱਸਿਆ ਕਿ ਅਮਨਪ੍ਰੀਤ ਨੇ ਫਾਹਾ ਲਗਾ ਲਿਆ ਹੈ। 

ਉਹਨਾਂ ਨੇ ਕਿਹਾ ਕਿ ਇਹ ਖ਼ਬਰ ਸੁਣ ਕੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋ ਗਿਆ ਤੇ ਉਸ ਦੀ 6 ਸਾਲ ਦੀ ਬੱਚੀ ਦੀ ਹਾਲਤ ਵੀ ਬੇਸੁੱਧ ਹੋ ਗਈ ਹੈ। ਪਰਿਵਾਰ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇ ਤਾਂ ਜੋ ਸਾਨੂੰ ਇਨਸਾਫ਼ ਮਿਲ ਸਕੇ। ਪਰਿਵਾਰ ਵੱਲੋਂ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਸਰਕਾਰ ਨੂੰ ਮਦਦ ਦੀ ਗੁਹਾਰ ਲਗਾਈ ਗਈ ਹੈ। 

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ