ਮੁਕਤਸਰ : ਪੁਲਿਸ ਮੁਲਾਜ਼ਮਾਂ ਨਾਲ ਭਰੀ ਬੱਸ ਦੀ ਟਰੱਕ ਨਾਲ ਟੱਕਰ, 11 ਜ਼ਖ਼ਮੀ; 3 ਗੰਭੀਰ

0
3089

ਸ੍ਰੀ ਮੁਕਤਸਰ ਸਾਹਿਬ, 27 ਜਨਵਰੀ | ਮੁਕਤਸਰ ਦੇ ਕੋਟਕਪੂਰਾ ਰੋਡ ‘ਤੇ ਪਿੰਡ ਚੜ੍ਹੇਵਾਂ ‘ਚ ਸੰਘਣੀ ਧੁੰਦ ‘ਚ ਪੁਲਿਸ ਮੁਲਾਜ਼ਮਾਂ ਦੀ ਬੱਸ ਸੜਕ ਕਿਨਾਰੇ ਖੜ੍ਹੇ ਟਰੱਕ ‘ਚ ਜਾ ਵੱਜੀ। ਹਾਦਸੇ ‘ਚ 11 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਜ਼ਖ਼ਮੀ 3 ਮੁਲਾਜ਼ਮਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਾਰੇ ਜ਼ਖਮੀਆਂ ਦਾ ਸਿਵਲ ਹਸਪਤਾਲ ਮੁਕਤਸਰ ਵਿਖੇ ਇਲਾਜ ਚੱਲ ਰਿਹਾ ਹੈ। ਬੱਸ ਵਿਚ 21 ਪੁਲਿਸ ਮੁਲਾਜ਼ਮ ਸਵਾਰ ਸਨ। ਬਾਕੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਪੁਲਿਸ ਮੁਲਾਜ਼ਮ ਬੱਸ ‘ਚ ਜਲੰਧਰ ਡਿਊਟੀ ਲਈ ਜਾ ਰਹੇ ਸਨ। ਘਟਨਾ ਸਵੇਰ ਦੀ ਦੱਸੀ ਜਾ ਰਹੀ ਹੈ। ਹਾਦਸੇ ਦੀ ਸੂਚਨਾ ਮਿਲਣ ’ਤੇ ਐਸਐਸਪੀ ਭਗੀਰਥ ਸਿੰਘ ਮੀਨਾ ਹੋਰ ਪੁਲਿਸ ਅਧਿਕਾਰੀਆਂ ਨਾਲ ਮੌਕੇ ’ਤੇ ਪੁੱਜੇ, ਜਿਨ੍ਹਾਂ ਨੇ ਗੱਡੀ ਦਾ ਪ੍ਰਬੰਧ ਕੀਤਾ ਤੇ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ। ਹਾਦਸੇ ‘ਚ ਪੁਲਿਸ ਦੀ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ।

ਲਿੰਕ ‘ਤੇ ਕਲਿੱਕ ਕਰਕੇ ਵੇਖੋ ਵੀਡੀਓ