ਸ੍ਰੀ ਮੁਕਤਸਰ ਸਾਹਿਬ, 19 ਫਰਵਰੀ | ਫਾਜ਼ਿਲਕਾ ਨੈਸ਼ਨਲ ਹਾਈਵੇ ਟੋਲ-ਪਲਾਜ਼ਾ ‘ਤੇ ਕਿਸਾਨਾਂ ਵੱਲੋਂ ਦਿੱਤੇ ਗਏ ਧਰਨੇ ਦੌਰਾਨ ਡਿਊਟੀ ‘ਤੇ ਮੌਜੂਦ ਹੋਮਗਾਰਡ ਜਵਾਨ ਨੂੰ ਤੇਜ਼ ਰਫਤਾਰ ਕਾਰ ਨੇ ਕੁਚਲ ਦਿੱਤਾ। ਹਾਦਸੇ ‘ਚ ਹੋਮਗਾਰਡ ਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੇਰ ਰਾਤ ਦੀ ਹੈ। ਮ੍ਰਿਤਕ ਦੀ ਪਛਾਣ ਚਰਨਜੀਤ ਸਿੰਘ ਵਜੋਂ ਹੋਈ ਹੈ।

ਦੂਜੇ ਪਾਸੇ ਘਟਨਾ ਤੋਂ ਬਾਅਦ ਡਰਾਈਵਰ ਕਾਰ ਉਥੇ ਹੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਜਾਣਕਾਰੀ ਮੁਤਾਬਕ ਸੰਯੁਕਤ ਕਿਸਾਨ ਮੋਰਚਾ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 2 ਦਿਨਾਂ ਤੋਂ ਦਿੱਲੀ-ਫਾਜ਼ਿਲਕਾ ਹਾਈਵੇ ‘ਤੇ ਸਥਿਤ ਟੋਲ-ਪਲਾਜ਼ਾ ‘ਤੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਕਾਰਨ ਵਾਹਨਾਂ ਨੂੰ ਟੋਲ ਫਰੀ ਤੋਂ ਲੰਘਣਾ ਪੈ ਰਿਹਾ ਹੈ।

ਧਰਨੇ ਵਾਲੀ ਥਾਂ ’ਤੇ ਹੋਮ ਗਾਰਡ ਜਵਾਨ ਚਰਨਜੀਤ ਸਿੰਘ ਨੂੰ ਲੰਬੀ ਥਾਣੇ ਦੀ ਪੁਲਿਸ ਨੇ ਆਵਾਜਾਈ ਨੂੰ ਚਾਲੂ ਰੱਖਣ ਲਈ ਚੌਕੀ ’ਤੇ ਤਾਇਨਾਤ ਰੱਖਿਆ ਹੋਇਆ ਸੀ। ਇਕ ਤੇਜ਼ ਰਫ਼ਤਾਰ ਕਾਰ ਨੇ ਡਿਊਟੀ ’ਤੇ ਜਾ ਰਹੇ ਚਰਨਜੀਤ ਸਿੰਘ ਨੂੰ ਕੁਚਲ ਦਿੱਤਾ। ਹਾਦਸਾ ਇੰਨਾ ਦਰਦਨਾਕ ਸੀ ਕਿ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਾਰ ਛੱਡ ਕੇ ਭੱਜਣ ਵਾਲੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।

AddThis Website Tools