ਮੁਕਤਸਰ : ਤੇਜ਼ ਰਫਤਾਰ ਪਿਕਅਪ ਨੇ ਬਾਈਕ ਸਵਾਰ ਵਿਅਕਤੀ ਨੂੰ ਮਾਰੀ ਟੱਕਰ, ਮੌਤ, 4 ਬੱਚਿਆਂ ਦੇ ਸਿਰ ਤੋਂ ਉੱਠਿਆ ਬਾਪ ਦਾ ਸਾਇਆ

0
3303

ਦੋਦਾ/ਸ੍ਰੀ ਮੁਕਤਸਰ ਸਾਹਿਬ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਤੇਜ਼ ਰਫ਼ਤਾਰ ਪਿਕਅੱਪ ਗੱਡੀ ਦੀ ਲਪੇਟ ‘ਚ ਆਉਣ ਨਾਲ ਬਾਈਕ ਸਵਾਰ ਵਿਅਕਤੀ ਦੀ ਮੌਤ ਹੋ ਗਈ। ਇਹ ਘਟਨਾ ਵੀਰਵਾਰ ਰਾਤ ਕਰੀਬ 9 ਵਜੇ ਮੁਕਤਸਰ-ਬਠਿੰਡਾ ਮੁੱਖ ਮਾਰਗ ‘ਤੇ ਵਾਪਰੀ। ਘਟਨਾ ਤੋਂ ਬਾਅਦ ਪਿਕਅੱਪ ਚਾਲਕ ਗੱਡੀ ਛੱਡ ਕੇ ਫ਼ਰਾਰ ਹੋ ਗਿਆ।

ਦੂਜੇ ਪਾਸੇ ਥਾਣਾ ਦੋਦਾ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਨੁਕਸਾਨੇ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ‘ਚੋਂ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ। ਮ੍ਰਿਤਕ ਦੀ ਪਛਾਣ ਕੇਵਲ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਦੋਦਾ ਵਜੋਂ ਹੋਈ ਹੈ। ਕੇਵਲ ਸਿੰਘ ਮਜ਼ਦੂਰ ਵਜੋਂ ਕੰਮ ਕਰਦਾ ਹੈ। ਉਸ ਦੀਆਂ 3 ਧੀਆਂ ਅਤੇ ਇਕ ਪੁੱਤਰ ਹੈ। ਉਸ ਦੀ ਮੌਤ ਨਾਲ 4 ਬੱਚਿਆਂ ਦੇ ਸਿਰ ਤੋਂ ਪਿਤਾ ਦਾ ਸਾਇਆ ਉਠ ਗਿਆ ਹੈ।

ਜਾਣਕਾਰੀ ਅਨੁਸਾਰ ਕੇਵਲ ਸਿੰਘ ਆਪਣੇ ਬਾਈਕ ‘ਤੇ ਸਵਾਰ ਹੋ ਕੇ ਕੰਮ ਤੋਂ ਘਰ ਪਰਤ ਰਿਹਾ ਸੀ ਤਾਂ ਪਿੱਛੇ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਪਿਕਅੱਪ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਸੜਕ ‘ਤੇ ਡਿੱਗਣ ਨਾਲ ਕੇਵਲ ਸਿੰਘ ਦੇ ਗੰਭੀਰ ਸੱਟਾਂ ਲੱਗੀਆਂ। ਉਸ ਨੂੰ ਆਲੇ-ਦੁਆਲੇ ਦੇ ਲੋਕਾਂ ਦੀ ਮਦਦ ਨਾਲ ਦੋਦਾ ਦੇ ਸਰਕਾਰੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ, ਜਿਥੋਂ ਡਾਕਟਰਾਂ ਨੇ ਉਸ ਨੂੰ ਮੁਕਤਸਰ ਦੇ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਕੇਵਲ ਸਿੰਘ ਦੀ ਮੁਕਤਸਰ ਵਿਖੇ ਇਲਾਜ ਦੌਰਾਨ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਏਐਸਆਈ ਅਮਰੀਕ ਸਿੰਘ ਪੁਲਿਸ ਚੌਕੀ ਦੋਦਾ ਤੋਂ ਮੌਕੇ ’ਤੇ ਪੁੱਜੇ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਏਐਸਆਈ ਅਮਰੀਕ ਸਿੰਘ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ। ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ