ਮੁਕਤਸਰ : ਸਾਲੀ ਤੇ ਪਤਨੀ ਨੂੰ ਕੁੱਟ-ਕੁੱਟ ਕੇ ਮਾਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ; ਕਤਲ ਦੀ ਵਜ੍ਹਾ ਸੁਣ ਕੇ ਉਡ ਜਾਣਗੇ ਹੋਸ਼

0
2223

ਸ੍ਰੀ ਮੁਕਤਸਰ ਸਾਹਿਬ, 24 ਅਕਤੂਬਰ | ਪਿੰਡ ਆਸਾ ਬੁੱਟਰ ’ਚ ਆਪਣੀ ਪਤਨੀ ਤੇ ਸਾਲੀ ਦਾ ਕਤਲ ਕਰਨ ਵਾਲੇ ਮੁਲਜ਼ਮ ਨੂੰ ਥਾਣਾ ਕੋਟਭਾਈ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੂੰ ਗਿੱਦੜਬਾਹਾ ਦੀ ਅਦਾਲਤ ’ਚ ਪੇਸ਼ ਕਰਕੇ ਉਸ ਦਾ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ। ਇਸ ਦੌਰਾਨ ਥਾਣਾ ਸਦਰ ਇੰਚਾਰਜ ਹਰਪ੍ਰੀਤ ਕੌਰ ਨੇ ਦੱਸਿਆ ਕਿ ਮੁਲਜ਼ਮ ਬਲਜਿੰਦਰ ਸਿੰਘ ਉਰਫ਼ ਫ਼ੌਜੀ ਵਾਸੀ ਪਿੰਡ ਆਸਾ ਬੁੱਟਰ ਨੇ ਪੁੱਛਗਿੱਛ ਦੌਰਾਨ ਕਿਹਾ ਕਿ ਉਸ ਦੀ ਪਤਨੀ ਸੰਦੀਪ ਕੌਰ ਦਾ ਚਰਿੱਤਰ ਠੀਕ ਨਹੀਂ ਸੀ। ਇਸ ’ਚ ਉਸਦੀ ਭੈਣ ਕੋਮਲਪ੍ਰੀਤ ਉਸਦਾ ਸਾਥ ਦਿੰਦੀ ਸੀ। ਇਸ ਲਈ ਉਸ ਨੂੰ ਇਹ ਕਦਮ ਚੁੱਕਣਾ ਪਿਆ। ਥਾਣਾ ਇੰਚਾਰਜ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਬਲਜਿੰਦਰ ਸਿੰਘ ਨੇ ਸਿਰ ’ਚ ਡੰਡੇ ਮਾਰ ਕੇ ਆਪਣੀ ਪਤਨੀ ਤੇ ਸਾਲੀ ਦਾ ਕਤਲ ਕਰ ਦਿੱਤਾ ਸੀ। ਘਟਨਾ ਤੋਂ ਬਾਅਦ ਉਸ ਨੇ ਪਿੰਡ ਦੇ ਸਰਪੰਚ ਨੂੰ ਪੂਰੀ ਜਾਣਕਾਰੀ ਦਿੱਤੀ ਤੇ ਫਿਰ ਫ਼ਰਾਰ ਹੋ ਗਿਆ। ਪੁਲਿਸ ਨੇ ਉਸ ਨੂੰ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਅਦਾਲਤ ’ਚ ਪੇਸ਼ ਕਰਕੇ 3 ਦਿਨ ਦਾ ਰਿਮਾਂਡ ਹਾਸਲ ਕੀਤਾ। ਥਾਣਾ ਇੰਚਾਰਜ ਨੇ ਦੱਸਿਆ ਕਿ ਮੁਲਜ਼ਮ ਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।