ਮੁਕਤਸਰ: ਕਰਜ਼ੇ ਤੋਂ ਤੰਗ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਜੀਵਨ ਲੀਲਾ ਕੀਤੀ ਸਮਾਪਤ

0
479

ਮੁਕਤਸਰ,21 ਜਨਵਰੀ| ਹਲਕਾ ਲੰਬੀ ਦੇ ਪਿੰਡ ਮਹੂਆਨਾਂ ਦੇ 40 ਸਾਲ ਦੇ ਕਿਸਾਨ  ਸੁਖਵਿੰਦਰ ਸਿੰਘ ਨੇ ਆਰਥਿਕ ਤੰਗੀ ਦੇ ਚਲਦੇ ਕਰਜ਼ਾਈ ਹੋਣ ‘ਤੇ ਜ਼ਹਿਰੀਲੀ ਦਵਾਈ ਨਿਗਲ ਕੇ ਜੀਵਨ ਲੀਲਾ ਸਮਾਪਤ ਕਰ ਲਈ। ਇਹ ਕਿਸਾਨ 3 ਏਕੜ ਦੇ ਕਰੀਬ ਜ਼ਮੀਨ ਦਾ ਮਾਲਕ ਸੀ। ਥਾਣਾ ਲੰਬੀ ਦੀ ਪੁਲਿਸ ਵੱਲੋਂ 174 ਦੀ ਕਾਰਵਾਈ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਪਿੰਡ ਮਾਹੁਆਣਾ ਦੇ ਮ੍ਰਿਤਕ ਕਿਸਾਨ ਦੇ ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਕੋਲ ਕੋਈ ਢਾਈ ਤਿੰਨ ਏਕੜ ਜ਼ਮੀਨ ਸੀ, ਜਿਸ ਨੇ ਮੂੰਗੀ ਦੀ ਫਸਲ ਬੀਜੀ ਸੀ। ਫਸਲ ਨਾ ਹੋਣ ਕਰਕੇ ਤੇ ਸਿਰ ਉਪਰ ਕਰਜ਼ਾ ਹੋਣ ਕਰਕੇ ਪ੍ਰੇਸ਼ਾਨ ਰਹਿੰਦਾ ਸੀ। ਕੱਲ ਉਸ ਨੇ ਕਰਜ਼ੇ ਤੇ ਆਰਥਿਕ ਤੰਗੀ ਤੋਂ ਦੁਖੀ ਹੋ ਕੇ ਕੋਈ ਜ਼ਹਿਰੀਲੀ ਦਵਾਈ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਲੋਕਾਂ ਨੇ ਕਿਹਾ ਕਿ ਅਸੀਂ ਸਰਕਾਰ ਤੋਂ ਮੰਗ ਕਰਕੇ ਹਾਂ ਕੇ ਇਸ ਗਰੀਬ ਕਿਸਾਨ ਦੀ ਮਦਦ ਕੀਤੀ ਜਾਵੇ