<p><strong>ਮੁਕਤਸਰ&sol;ਗਿੱਦੜਬਾਹਾ&comma; 3 ਜਨਵਰੀ &vert; <&sol;strong>ਇਥੋਂ ਇਕ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਮੁਕਤਸਰ ਦੇ ਗਿੱਦੜਬਾਹਾ &&num;8216&semi;ਚ ਮਲੋਟ ਰੋਡ &&num;8216&semi;ਤੇ ਲੰਗਰ &&num;8216&semi;ਚ ਸੇਵਾ ਕਰ ਰਹੇ ਨਿਹੰਗ ਸਿੰਘ ਦੀ ਕੁਝ ਵਿਅਕਤੀਆਂ ਨੇ ਸਿਰ &&num;8216&semi;ਤੇ ਲੋਹੇ ਦੀ ਰਾਡ ਮਾਰ ਕੇ ਹੱਤਿਆ ਕਰ ਦਿੱਤੀ। ਨਿਹੰਗ ਸਿੰਘ ਨੂੰ ਮਾਰਨ ਤੋਂ ਬਾਅਦ ਹਮਲਾਵਰ ਉਥੇ ਮੌਜੂਦ ਮ੍ਰਿਤਕ ਦੇ ਪਰਿਵਾਰ ਨੂੰ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ।<&sol;p>&NewLine;<p><img src&equals;"https&colon;&sol;&sol;dailypost&period;in&sol;wp-content&sol;uploads&sol;2024&sol;01&sol;o-23&period;jpg" &sol;><&sol;p>&NewLine;<p>ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਗਿੱਦੜਬਾਹਾ ਦੀ ਪੁਲਿਸ ਮੌਕੇ &&num;8216&semi;ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਮੁਲਜ਼ਮਾਂ ਦੀ ਪਛਾਣ ਨਹੀਂ ਹੋ ਸਕੀ ਤੇ ਹੱਤਿਆ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਕਿ ਆਰੋਪੀਆਂ ਨੇ ਆਖਿਰ ਇਸ ਵਾਰਦਾਤ ਨੂੰ ਕਿਸ ਗੱਲ ਕਰਕੇ ਅੰਜਾਮ ਦਿੱਤਾ। ਮ੍ਰਿਤਕ ਦੀ ਪਛਾਣ ਜਸਵੀਰ ਸਿੰਘ ਉਰਫ਼ ਬੱਗਾ ਵਾਸੀ ਗਿੱਦੜਬਾਹਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।<&sol;p>&NewLine;<p>ਦੱਸ ਦਈਏ ਕਿ ਮ੍ਰਿਤਕ ਨਿਹੰਗ ਸਿੰਘ ਜਸਵੀਰ ਸਿੰਘ ਬੱਗਾ ਵਾਸੀ ਹੁਸਨਰ ਗਿੱਦੜਬਾਹਾ ਦੇ ਮਲੋਟ ਰੋਡ &OpenCurlyQuote;ਤੇ ਝੌਂਪੜੀ ਬਣਾ ਕੇ ਪਿਛਲੇ ਕੁਝ ਦਿਨਾਂ ਤੋਂ ਆਉਣ-ਜਾਣ ਵਾਲੇ ਲੋਕਾਂ ਨੂੰ ਲੰਗਰ ਛਕਵਾਉਂਦਾ ਸੀ। ਜਦੋਂ 2 ਅਣਪਛਾਤੇ ਵਿਅਕਤੀ ਆਏ ਤਾਂ ਉਕਤ ਨਿਹੰਗ ਸਿੰਘ ਨੇ ਉਨ੍ਹਾਂ ਨੂੰ ਲੰਗਰ ਛਕਣ ਲਈ ਕਿਹਾ ਪਰ ਉਕਤ ਅਣਪਛਾਤੇ ਵਿਅਕਤੀਆਂ ਨੇ ਲੰਗਰ ਛਕਣ ਦੀ ਬਜਾਏ ਨਿਹੰਗ ਸਿੰਘ ਨੂੰ ਬਾਹਰ ਆਉਣ ਲਈ ਕਿਹਾ ਅਤੇ ਜਦੋਂ ਨਿਹੰਗ ਆਪਣੀ ਝੌਂਪੜੀ &OpenCurlyQuote;ਚੋਂ ਬਾਹਰ ਆਇਆ ਤਾਂ ਉਕਤ ਵਿਅਕਤੀਆਂ ਨੇ ਉਸ &OpenCurlyQuote;ਤੇ ਰਾਡ ਨਾਲ ਹਮਲਾ ਕਰ ਦਿੱਤਾ। ਉਸ ਨੂੰ ਬੇਰਹਿਮੀ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ।<&sol;p>&NewLine;<p>ਮ੍ਰਿਤਕ ਦੇ ਤਿੰਨ ਬੱਚੇ ਹਨ&comma; ਜਿਨ੍ਹਾਂ ਵਿਚ ਇਕ ਲੜਕਾ ਸਤਨਾਮ 5 ਸਾਲ&comma; ਏਕਮ 2 ਸਾਲ ਅਤੇ ਇਕ ਬੇਟੀ ਧਨਵੀਰ ਕੌਰ ਜੋ ਮਹਿਜ਼ ਤਿੰਨ ਮਹੀਨਿਆਂ ਦੀ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ &OpenCurlyQuote;ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ &OpenCurlyQuote;ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;<p><strong>ਵੇਖੋ ਵੀਡੀਓ<&sol;strong><&sol;p>&NewLine;<p><a href&equals;"https&colon;&sol;&sol;www&period;facebook&period;com&sol;punjabibulletinworld&sol;videos&sol;747574350570185">https&colon;&sol;&sol;www&period;facebook&period;com&sol;punjabibulletinworld&sol;videos&sol;747574350570185<&sol;a><&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ<a href&equals;"https&colon;&sol;&sol;shorturl&period;at&sol;cmnxN"> https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;