ਮੁਕਤਸਰ, 2 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਹਲਕਾ ਲੰਬੀ ਦੇ ਪਿੰਡ ਧੌਲਾ ਤੋਂ ਦਿਲ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਪਿਤਾ ਨੇ ਆਪਣੇ ਹੀ ਇਕਲੌਤੇ ਪੁੱਤਰ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਛਾਣ ਨਵਜੋਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਨੇ 10 ਦਸੰਬਰ ਨੂੰ ਕੈਨੇਡਾ ਜਾਣਾ ਸੀ।

ਵੇਖੋ ਵੀਡੀਓ

https://www.facebook.com/punjabibulletinworld/videos/1061786805242852

ਥਾਣਾ ਲੰਬੀ ਦੀ ਪੁਲਿਸ ਨੇ ਲੜਕੇ ਦੀ ਮਾਤਾ ਦੇ ਬਿਆਨਾਂ ‘ਤੇ ਪਿਤਾ ਅਤੇ ਚਾਚੇ ਖਿਲਾਫ ਮਾਮਲਾ ਦਰਜ ਕਰਕੇ ਦੋਵਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਥਾਣਾ ਲੰਬੀ ਦੇ ਉਪ ਕਪਤਾਨ ਨੇ ਦੱਸਿਆ ਕਿ ਕੱਲ੍ਹ ਪਿੰਡ ਧੌਲੇ ਦੇ ਸ਼ਿਵਰਾਜ ਸਿੰਘ ਨੇ ਆਪਣੇ ਹੀ 22 ਸਾਲ ਦੇ ਪੁੱਤਰ ਨਵਜੋਤ ਸਿੰਘ ਨੂੰ ਗੋਲੀ ਮਾਰ ਦਿੱਤੀ, ਜਿਸ ਦਾ ਜ਼ਖ਼ਮੀ ਹਾਲਤ ਵਿਚ ਇਲਾਜ ਚੱਲ ਰਿਹਾ ਸੀ, ਅੱਜ ਉਸ ਦੀ ਮੌਤ ਹੋ ਗਈ।

ਉਨ੍ਹਾਂ ਦੱਸਿਆ ਕਿ ਕਤਲ ਦਾ ਕਾਰਨ ਇਹ ਸੀ ਕਿ ਪਿਤਾ ਅਤੇ ਲੜਕੇ ਦਾ ਚਾਚਾ ਇਹ ਸ਼ੱਕ ਕਰਦੇ ਸਨ ਕਿ ਇਹ ਲੜਕਾ ਉਨ੍ਹਾਂ ਦੀ ਔਲਾਦ ਨਹੀਂ, ਜਿਸ ਨੂੰ ਲੈ ਕੇ ਉਨ੍ਹਾਂ ਨੇ ਲਾਇਸੰਸੀ ਅਸਲੇ ਨਾਲ ਗੋਲੀ ਮਾਰ ਦਿੱਤੀ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)