ਸ੍ਰੀ ਮੁਕਤਸਰ ਸਾਹਿਬ, 10 ਸਤੰਬਰ| ਪੁਲਿਸ ਵੱਲੋਂ ਜਿਸਮ ਫਰੋਸ਼ੀ ਦਾ ਧੰਦਾ ਕਰਨ ਵਾਲੇ 8 ਵਿਅਕਤੀਆਂ ਤੇ 12 ਔਰਤਾਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਰੇਡ ਕਰਕੇ ਇਨ੍ਹਾਂ ਨੂੰ ਕਾਬੂ ਕੀਤਾ ਹੈ। ਪੁਲਿਸ ਇਨ੍ਹਾਂ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕਰੇਗੀ। 

ਹਾਸਲ ਜਾਣਕਾਰੀ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਹਰਮਨਬੀਰ ਸਿੰਘ ਗਿੱਲ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਨਸ਼ਿਆਂ ਤੇ ਸ਼ਰਾਰਤੀ ਅਨਸਰਾਂ ਖਿਲਾਫ ਮੁਹਿੰਮ ਵਿੱਢੀ ਗਈ ਹੈ।

ਇਸ ਦੇ ਚੱਲਦਿਆਂ ਰਮਨਦੀਪ ਸਿੰਘ, ਭੁੱਲਰ, ਕਪਤਾਨ ਪੁਲਿਸ (ਡੀ) ਤੇ ਜਸਪਾਲ ਸਿੰਘ ਡੀਐਸਪੀ ਲੰਬੀ ਦੀ ਨਿਗਰਾਨੀ ਹੇਠ ਇੰਸਪੈਕਟਰ ਕੁਲਦੀਪ ਕੌਰ ਤੇ ਐਸਆਈ ਕਰਮਜੀਤ ਸਿੰਘ, ਮੁੱਖ ਅਫਸਰ ਥਾਣਾ ਕਿੱਲ਼ਿਆਵਾਲੀ ਤੇ ਪੁਲਿਸ ਪਾਰਟੀ ਵੱਲੋਂ ਜਿਸਮ ਫਰੋਸ਼ੀ ਦਾ ਧੰਦਾ ਕਰਨ ਵਾਲੇ 8 ਵਿਅਕਤੀਆਂ ਤੇ 12 ਔਰਤਾਂ ਨੂੰ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। 

ਪੁਲਿਸ ਮੁਤਾਬਕ ਸ਼ਨੀਵਾਰ ਨੂੰ ਇੰਸਪੈਕਟਰ ਕੁਲਦੀਪ ਕੌਰ ਤੇ ਐਸਆਈ ਕਰਮਜੀਤ ਸਿੰਘ ਮੁੱਖ ਅਫਸਰ ਥਾਣਾ ਕਿਲਿਆਵਾਲੀ ਪੁਲ ਸੂਆ ਮੰਡੀ ਕਿੱਲ਼ਿਆਵਾਲੀ ਵਿਖੇ ਮੌਜੂਦ ਸੀ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਬਿੱਟੂ ਕੌਰ ਪਤਨੀ ਬਲਰਾਜ ਸਿੰਘ ਵਾਸੀ ਵੜਿੰਗ ਖੇੜਾ ਹਾਲ ਅਬਾਦ ਮੰਡੀ ਕਿੱਲਿਆਵਾਲੀ ਤੇ ਉਸ ਦਾ ਪਤੀ ਬਲਰਾਜ ਸਿੰਘ ਉਰਫ ਸੋਨੂੰ ਤੇ ਰਾਜਵਿੰਦਰ ਕੌਰ ਉਰਫ ਰਾਜੂ ਪਤਨੀ ਬਲ਼ਵੰਤ ਸਿੰਘ ਮੰਡੀ ਕਿੱਲਿਆਵਾਲੀ ਨਾਲ ਮਿਲ ਕੇ ਆਪਣੇ ਘਰ ਜਿਸਮ ਫਿਰੋਸ਼ੀ ਦਾ ਧੰਦਾ ਦਾ ਕੰਮ ਕਰਦੇ ਹਨ। 

ਇਸ ਮਗਰੋਂ ਪੁਲਿਸ ਵੱਲੋਂ ਮੁਕੱਦਮਾ ਦਰਜ ਕਰਕੇ ਰੇਡ ਕੀਤੀ  ਗਈ। ਪੁਲਿਸ ਵੱਲੋਂ ਨਿਮਨ ਲਿਖਤ 12 ਔਰਤਾਂ ਤੇ 8 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।