ਮੁਕਤਸਰ : ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਭਿਆਨਕ ਟੱਕਰ, ਮੌਕੇ ‘ਤੇ ਪਤੀ-ਪਤਨੀ ਦੀ ਮੌਤ

0
3314

ਸ੍ਰੀ ਮੁਕਤਸਰ ਸਾਹਿਬ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਜਲਾਲਾਬਾਦ ਰੋਡ ‘ਤੇ ਸ਼ੁੱਕਰਵਾਰ ਦੁਪਹਿਰ ਕਰੀਬ 1 ਵਜੇ ਬਾਈਕ ਅਤੇ ਬ੍ਰੇਜ਼ਾ ਗੱਡੀ ਦੀ ਟੱਕਰ ਹੋ ਗਈ। ਦੋਵਾਂ ਵਿਚਾਲੇ ਆਹਮੋ-ਸਾਹਮਣੀ ਟੱਕਰ ‘ਚ ਬਾਈਕ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦਾ ਪੋਤਾ ਗੰਭੀਰ ਜ਼ਖ਼ਮੀ ਹੋ ਗਿਆ। ਲੜਕੇ ਦੀਆਂ ਦੋਵੇਂ ਬਾਹਾਂ ਅਤੇ ਲੱਤਾਂ ਟੁੱਟ ਗਈਆਂ, ਜਿਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

Jaggi Vasudev | Can you predict death? - Telegraph India

ਹਾਦਸੇ ‘ਚ ਦਰਸ਼ਨ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਪ੍ਰੀਤਮ ਕੌਰ (65) ਦੀ ਹਸਪਤਾਲ ਵਿਚ ਮੌਤ ਹੋ ਗਈ ਤੇ ਪੋਤੇ ਦੀਪੂ (18) ਦੀਆਂ ਦੋਵੇਂ ਲੱਤਾਂ ਅਤੇ ਬਾਹਾਂ ਟੁੱਟ ਗਈਆਂ। ਸੂਚਨਾ ਮਿਲਦੇ ਹੀ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਦਸੇ ਵਿਚ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ, ਜਿਨ੍ਹਾਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ।

Hyderabad: Student returning from I-Day function dies in road accident

ਜਾਣਕਾਰੀ ਅਨੁਸਾਰ ਦਰਸ਼ਨ ਸਿੰਘ (70) ਵਾਸੀ ਪਿੰਡ ਬਧਾਈ ਸ੍ਰੀ ਮੁਕਤਸਰ ਸਾਹਿਬ ਵਾਸੀ ਜਲਾਲਾਬਾਦ ਰੋਡ ਤੋਂ ਰਿਲਾਇੰਸ ਪੰਪ ਨੇੜੇ ਦਵਾਈ ਲੈ ਕੇ ਵਾਪਸ ਆਪਣੇ ਪਿੰਡ ਜਾ ਰਿਹਾ ਸੀ ਤਾਂ ਜਲਾਲਾਬਾਦ ਸਾਈਡ ਤੋਂ ਆ ਰਹੀ ਇਕ ਕਾਰ ਨੇ ਮੋਟਰਸਾਈਕਲ ਨੂੰ ਸਾਹਮਣੇ ਤੋਂ ਟੱਕਰ ਮਾਰ ਦਿੱਤੀ।