ਮੁਕਤਸਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਮਲੋਟ ‘ਚ ਮੀਂਹ ਕਾਰਨ ਮਕਾਨ ਦੀ ਛੱਤ ਡਿੱਗ ਗਈ ਤੇ ਮਲਬੇ ਹੇਠ ਦੱਬਣ ਨਾਲ 80 ਸਾਲ ਦੇ ਬਜ਼ੁਰਗ ਦੀ ਮੌਤ ਹੋ ਗਈ। ਹਾਦਸੇ ਸਮੇਂ ਮ੍ਰਿਤਕ ਘਰ ‘ਚ ਇਕੱਲਾ ਸੀ। ਜਦੋਂਕਿ ਪਤਨੀ ਕਿਸੇ ਕੰਮ ਲਈ ਬਾਹਰ ਗਈ ਹੋਈ ਸੀ। ਸੂਚਨਾ ਮਿਲਣ ‘ਤੇ ਪੁਲਿਸ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਜਾਣਕਾਰੀ ਮੁਤਾਬਕ ਮੰਗਲਵਾਰ ਰਾਤ ਤੂਫਾਨ ਦੇ ਨਾਲ-ਨਾਲ ਭਾਰੀ ਮੀਂਹ ਪਿਆ, ਜਿਸ ਕਾਰਨ ਬੁੱਧਵਾਰ ਸਵੇਰੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ 80 ਸਾਲ ਦੇ ਜੋਗਿੰਦਰ ਸਿੰਘ ਦੀ ਛੱਤ ਡਿੱਗ ਗਈ, ਜਿਸ ਤਹਿਤ ਜੋਗਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਮੌਕੇ ‘ਤੇ ਪਹੁੰਚੇ ਅਤੇ ਬਜ਼ੁਰਗ ਨੂੰ ਮਲਬੇ ਹੇਠੋਂ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ। ਜਿਥੇ ਡਾਕਟਰਾਂ ਨੇ ਅਜੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਸਮੇਂ ਮ੍ਰਿਤਕ ਘਰ ‘ਚ ਇਕੱਲਾ ਸੀ ਜਦਕਿ ਮ੍ਰਿਤਕ ਦੇ ਬੱਚੇ ਵਿਦੇਸ਼ ਵਿਚ ਰਹਿੰਦੇ ਹਨ। ਬੱਚਿਆਂ ਨੂੰ ਪਿਤਾ ਦੀ ਮੌਤ ਦੀ ਸੂਚਨਾ ਦੇ ਦਿੱਤੀ ਗਈ ਹੈ। ਹਾਦਸੇ ਤੋਂ ਬਾਅਦ ਪਤਨੀ ਦਾ ਰੋ-ਰੋ ਕੇ ਬੁਰਾ ਹਾਲ ਹੈ।