ਮੁਕਤਸਰ : ਪਿਆਰ ‘ਚ ਰੋੜਾ ਬਣੇ ਜੀਜੇ ਦਾ ਰੰਜਿਸ਼ਨ ਕ.ਤਲ ਕਰਨ ਵਾਲੀ ਔਰਤ ਪ੍ਰੇਮੀ ਸਮੇਤ ਗ੍ਰਿਫ਼ਤਾਰ

0
2224

ਸ੍ਰੀ ਮੁਕਤਸਰ ਸਾਹਿਬ, 9 ਜਨਵਰੀ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰੇਮ ਸਬੰਧਾਂ ਦੇ ਚਲਦਿਆਂ ਇਕ ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਰਾਹ ’ਚ ਰੋੜਾ ਬਣ ਰਹੇ ਰਿਸ਼ਤੇ ‘ਚ ਜੀਜਾ ਲੱਗਦੇ ਵਿਅਕਤੀ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਲਾਸ਼ ਮੁਕਤਸਰ-ਜਲਾਲਬਾਦ ਰੋਡ ’ਤੇ ਪਿੰਡ ਵਧਾਈ ਨੂੰ ਜਾਂਦੀ ਲਿੰਕ ਰੋਡ ’ਤੇ ਖੇਤ ’ਚੋਂ ਮਿਲੀ। ਮੁਕਤਸਰ ਪੁਲਿਸ ਨੇ 24 ਘੰਟਿਆਂ ’ਚ ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਔਰਤ ਤੇ ਉਸਦੇ ਪ੍ਰੇਮੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪੁਲਿਸ ਮੁੱਖੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਡੀਐਸਪੀ ਸਤਨਾਮ ਸਿੰਘ ਸਬ-ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਤੇ ਡੀਐਸਪੀ ਸੰਜੀਵ ਗੋੋਇਲ (ਐਨਡੀਪੀਐਸ) ਦੀ ਨਿਗਰਾਨੀ ਹੇਠ ਇੰਸਪੈਕਟਰ ਗੁਰਵਿੰਦਰ ਸਿੰਘ ਇੰਚਾਰਜ ਸੀਆਈਏ ਤੇ ਐਸਆਈ ਵਰੂਨ ਮੁੱਖ ਅਫਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਅਤੇ ਪੁਲਿਸ ਪਾਰਟੀ ਵੱਲੋਂ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾ ਕੇ 1 ਔਰਤ ਤੇ 1 ਵਿਅਕਤੀ ਨੂੰ ਕਾਬੂ ਕੀਤਾ ਹੈ।

7 Different Types of Crimes

ਉਨ੍ਹਾਂ ਦੱਸਿਆ ਕਿ 8 ਜਨਵਰੀ ਨੂੰ ਜਲਾਲਾਬਾਦ ਰੋਡ ਦੇ ਨਜ਼ਦੀਕ ਲਿੰਕ ਰੋਡ ’ਤੇ ਖੇਤਾਂ ’ਚ ਇਕ ਵਿਅਕਤੀ ਦੀ ਲਾਸ਼ ਮਿਲੀ ਸੀ, ਜਿਸ ਦੇ ਸਰੀਰ ‘ਤੇ ਤੇਜ਼ਧਾਰ ਹਥਿਆਰਾਂ ਦੀਆਂ ਸੱਟਾਂ ਦੇ ਨਿਸ਼ਾਨ ਸਨ। ਪੁਲਿਸ ਵੱਲੋਂ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਸ਼ਨਾਖਤ ਕਰਵਾਈ ਗਈ, ਜਿਸ ਦੀ ਪਛਾਣ ਸੋਹਣ ਸਿੰਘ ਪੁੱਤਰ ਕਿੱਕਰ ਸਿੰਘ ਵਾਸੀ ਲੱਧੂਆਣਾ (ਫਾਜ਼ਿਲਕਾ) ਵਜੋਂ ਹੋਈ।

ਮ੍ਰਿਤਕ ਦੀ ਪਤਨੀ ਦੇ ਬਿਆਨਾਂ ਉਤੇ ਪੁਲਿਸ ਵੱਲੋਂ ਮੁਕੱਦਮਾ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਅਣਪਛਾਤੇ ਵਿਅਕਤੀਆਂ ’ਤੇ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਸੀ। ਤਫਤੀਸ਼ ਵਿਚ ਪੁਲਿਸ ਵੱਲੋਂ ਆਧੁਨਿਕ ਤਰੀਕਿਆਂ ਨਾਲ ਮੁਕੱਦਮੇ ਦੇ ਦੋਸ਼ੀਆਂ ਨੂੰ ਟਰੇਸ ਕਰਕੇ ਮੁਲਜ਼ਮ ਬੇਅੰਤ ਸਿੰਘ ਪੁੱਤਰ ਧਰਮ ਸਿੰਘ ਵਾਸੀ ਸੋਹਣੇ ਵਾਲਾ ਅਤੇ ਸੁਖਵਿੰਦਰ ਕੌਰ ਪਤਨੀ ਬਲਬੀਰ ਸਿੰਘ ਵਾਸੀ ਬਸਤੀ ਬੋਰੀਆਵਾਲੀ ਸ੍ਰੀ ਮੁਕਤਸਰ ਸਾਹਿਬ ਨੂੰ ਕਾਬੂ ਕੀਤਾ।

ਮੁੱਢਲੀ ਪੁੱਛਗਿੱਛ ਦੌਰਾਨ ਉਨ੍ਹਾਂ ਨੇ ਵਜ੍ਹਾ ਰੰਜਿਸ਼ ਇਹ ਦੱਸਿਆ ਕਿ ਮੁਲਜ਼ਮ ਸੁਖਵਿੰਦਰ ਕੌਰ ਦੇ ਰਿਸ਼ਤੇ ਵਿਚੋਂ ਮ੍ਰਿਤਕ ਸੋਹਣ ਸਿੰਘ ਹੈ। ਮ੍ਰਿਤਕ ਸੋਹਣ ਸਿੰਘ ਜੋ ਸੁਖਵਿੰਦਰ ਕੌਰ ਨੂੰ ਉਸਦੇ ਪ੍ਰੇਮੀ ਸਾਥੀ ਬੇਅੰਤ ਸਿੰਘ ਨੂੰ ਮਿਲਣ ਤੋਂ ਰੋਕਦਾ ਸੀ। ਇਸ ਲਈ ਬੇਅੰਤ ਸਿੰਘ ਤੇ ਸੁਖਵਿੰਦਰ ਕੌਰ ਨੇ ਆਪਣੇ ਰਾਹ ਦਾ ਰੋੜਾ ਸਮਝਦਿਆਂ ਸੋਹਣ ਸਿੰਘ ਦਾ ਕਤਲ ਕਰ ਦਿੱਤਾ। ਪੁਲਿਸ ਵੱਲੋਂ ਦੋਵਾਂ ਖਿਲਾਫ਼ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਦੋਵਾਂ ਤੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)