ਮੁੰਬਈ| ਮੁੰਬਈ ਦੇ ਇਕ ਸਟੇਡੀਅਮ ਵਿਚ ਹੋਏ ਐਵਾਰਡ ਵੰਡ ਸਮਾਗਮ ਵਿਚ ਗਰਮੀ ਲੱਗਣ ਨਾਲ 11 ਲੋਕਾਂ ਦੀ ਮੌਤ ਹੋ ਗਈ ਤੇ 50 ਹੋਰ ਗੰਭੀਰ ਜ਼ਖ਼ਮੀ ਹਨ।
ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਮਹਾਰਾਸ਼ਟਰ ਭੂਸ਼ਣ ਐਵਾਰਡ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ। ਇਹ ਪ੍ਰੋਗਰਾਮ ਖੁੱਲ੍ਹੇ ਗਰਾਉਂਡ ਵਿਚ ਹੋਇਆ ਸੀ ਤੇ ਸਵੇਰੇ 10 ਵਜੇ ਤੋਂ ਸ਼ੁਰੂ ਹੋ ਕੇ ਦੁਪਹਿਰ 1 ਵਜੇ ਤੱਕ ਚੱਲਿਆ। ਗਰਮੀ ਕਾਰਨ ਤਾਪਮਾਨ 38 ਡਿਗਰੀ ਰਿਕਾਰਡ ਕੀਤਾ ਗਿਆ।