ਥਾਣੇ ‘ਚ ਮੁਨਸ਼ੀ ਨੇ ਕੀਤੀ ਆਤਮ ਹੱਤਿਆ, ਖੁਦ ਨੂੰ AK 47 ਨਾਲ ਮਾਰੀ ਗੋਲੀ

0
552

ਬਠਿੰਡਾ, 7 ਅਕਤੂਬਰ | ਸਦਰ ਰਾਮਪੁਰਾ ਥਾਣੇ ਦੇ ਮਲਖਾਨਾ ਦੇ ਮੁਨਸ਼ੀ ਨੇ ਏਕੇ 47 ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸੁਖਪਾਲ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਹੋਰ ਪੁਲਿਸ ਮੁਲਾਜ਼ਮਾਂ ਵੱਲੋਂ ਮੁਨਸ਼ੀ ਨੂੰ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਐਸਐਸਪੀ ਅਮਨੀਤ ਕੋਂਡਲ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਾਣਕਾਰੀ ਅਨੁਸਾਰ ਸੁਖਪਾਲ ਸਿੰਘ ਪਿਛਲੇ ਸਮੇਂ ਤੋਂ ਥਾਣਾ ਸਦਰ ਰਾਮਪੁਰਾ ਵਿਚ ਮਲਖਾਨਾ ਦਾ ਕਲਰਕ ਸੀ। ਹਰ ਰੋਜ਼ ਦੀ ਤਰ੍ਹਾਂ ਸੋਮਵਾਰ ਨੂੰ ਜਦੋਂ ਉਹ ਡਿਊਟੀ ‘ਤੇ ਆਇਆ ਤਾਂ ਮਲਖਾਨੇ ਦੇ ਅੰਦਰ ਰੱਖੀ ਏਕੇ 47 ਨਾਲ ਛਾਤੀ ‘ਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਸੂਤਰ ਦੱਸਦੇ ਹਨ ਕਿ ਜਦੋਂ ਸੁਖਪਾਲ ਸਿੰਘ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਤਾਂ ਗੋਲੀ ਦੀ ਆਵਾਜ਼ ਸੁਣ ਕੇ ਸਾਥੀ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚ ਗਏ ਅਤੇ ਉਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲੈ ਗਏ। ਹਸਪਤਾਲ ਪਹੁੰਚਣ ‘ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਐਸਐਸਪੀ ਅਮਨੀਤ ਕੋਂਡਲ ਨੇ ਦੱਸਿਆ ਕਿ ਥਾਣਾ ਸਦਰ ਰਾਮਪੁਰ ਦੇ ਮਲਖਾਨਾ ਮੁਨਸ਼ੀ ਨੇ ਖ਼ੁਦ ਨੂੰ ਗੋਲੀ ਮਾਰ ਲਈ ਹੈ। ਉਸ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਸੁਖਪਾਲ ਸਿੰਘ ਨੇ ਖ਼ੁਦ ਨੂੰ ਗੋਲੀ ਕਿਉਂ ਮਾਰੀ। ਉਨ੍ਹਾਂ ਕਿਹਾ ਕਿ ਅਸਲ ਕਾਰਨ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)