ਕਪੂਰਥਲਾ. ਸੁਲਤਾਨਪੁਰ ਲੋਧੀ ਸਥਿਤ ਨਿਹੰਗ ਸਿੰਘਾਂ ਦੇ ਗੁਰਦੁਆਰੇ ‘ਚ ਦੋ ਗੁੱਟਾਂ ਵਿਚਾਲੇ ਟਕਰਾਅ ਹੋ ਗਿਆ ਅਤੇ ਇੱਕ ਨਿਹੰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਦੇ ਰੂਪ ਦੇ ਤੌਰ ‘ਤੇ ਹੋਈ ਹੈ।
ਜਾਣਕਾਰੀ ਮੁਤਾਬਿਕ ਸ਼ਨੀਵਾਰ ਦੇਰ ਰਾਤ ਕਿਸੇ ਗੱਲ ਨੂੰ ਲੈ ਕੇ ਨਿਹੰਗਾਂ ਸਿੰਘਾਂ ਦੀ ਦੋ ਧਿਰਾਂ ਵਿਚਾਲੇ ਆਪਸੀ ਟਕਰਾਅ ਹੋ ਗਿਆ। ਇਸ ਟਕਰਾਅ ਦੌਰਾਨ ਦੋਵਾਂ ਧਿਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਇੱਕ ਦੂਸਰੇ ‘ਤੇ ਹਮਲਾ ਕੀਤਾ। ਜਿਸ ਦੌਰਾਨ ਕੁਲਦੀਪ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਦੇ ਲਈ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਜਿੱਥੇ ਉਸਨੇ ਦਮ ਤੋੜ ਦਿੱਤਾ।
ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਘਟਨਾ ਸਥਾਨ ‘ਤੇ ਪੁੱਜੀ। ਪੁਲਿਸ ਨੇ 3 ਨਿਹੰਗ ਸਿੰਘਾਂ ਅਤੇ ਅਣਪਛਾਤੇ ਵਿਅਕਤੀਆਂ ‘ਤੇ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਫਿਲਹਾਲ ਮੁਲਜ਼ਮ ਪੁਲਿਸ ਦੀ ਗ੍ਰਿਫਤਾਰ ਤੋਂ ਬਾਹਰ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।