ਬਠਿੰਡਾ| ਜ਼ਿਲ੍ਹੇ ਵਿੱਚ ਇੱਕ ਵਿਅਕਤੀ ਨੇ ਆਪਣੇ ਹੀ ਭਰਾ ਦਾ ਕਤਲ ਕਰ ਦਿੱਤਾ। ਭਰਾ ਨੇ ਉਸ ਨੂੰ ਕਿਰਚਾਂ ਮਾਰ-ਮਾਰ ਕੇ ਮਾਰ ਦਿੱਤਾ। ਜ਼ਖਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ 3 ਵਿਅਕਤੀਆਂ ਖਿਲਾਫ ਧਾਰਾ 302 ਤਹਿਤ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।
ਮਾਮੂਲੀ ਬਹਿਸ ਨੇ ਧਾਰਿਆ ਖੌਫਨਾਕ ਰੂਪ
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਰੇਲਵੇ ਲਾਈਨ ਨੇੜੇ ਵਾਰਡ ਨੰਬਰ 8 ਦੇ ਰਹਿਣ ਵਾਲੇ 30 ਸਾਲਾ ਸਤਨਾਮ ਸਿੰਘ ਵਜੋਂ ਹੋਈ ਹੈ। ਉਸ ਦੀ ਆਪਣੇ ਹੀ ਚਾਚੇ ਦੇ ਲੜਕੇ ਜਸਪ੍ਰੀਤ ਸਿੰਘ ਉਰਫ ਸੰਨੀ ਨਾਲ ਕਿਸੇ ਗੱਲ ਨੂੰ ਲੈ ਕੇ ਹਲਕੀ ਬਹਿਸ ਹੋ ਗਈ। ਗੁੱਸੇ ਵਿੱਚ ਆ ਕੇ ਜਸਪ੍ਰੀਤ ਸਿੰਘ ਨੇ ਸਤਨਾਮ ਸਿੰਘ ਦਾ ਕਿਰਚਾਂ ਨਾਲ ਕਤਲ ਕਰ ਦਿੱਤਾ।
ਪੁਲਿਸ ਨੇ ਦੋਸ਼ੀ ਵਿਅਕਤੀ ਨੂੰ ਕਾਬੂ ਕਰ ਲਿਆ
ਹਮਲੇ ‘ਚ ਸਤਨਾਮ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਪਰਿਵਾਰ ਵਾਲਿਆਂ ਨੇ ਇਲਾਜ ਲਈ ਹਸਪਤਾਲ ਪਹੁੰਚਾਇਆ ਪਰ ਇਲਾਜ ਦੌਰਾਨ ਸਤਨਾਮ ਸਿੰਘ ਦੀ ਮੌਤ ਹੋ ਗਈ। ਸਤਨਾਮ ਸਿੰਘ 3 ਭੈਣਾਂ ਦਾ ਇਕਲੌਤਾ ਭਰਾ ਸੀ। ਥਾਣਾ ਸਿਟੀ ਦੇ ਇੰਸਪੈਕਟਰ ਸੁਨੀਲ ਕੁਮਾਰ ਨੇ ਮੌਕੇ ’ਤੇ ਪਹੁੰਚ ਕੇ ਮੁਲਜ਼ਮ ਨੌਜਵਾਨ ਨੂੰ ਕਾਬੂ ਕਰ ਲਿਆ।
ਮੁਲਜ਼ਮ ਮ੍ਰਿਤਕ ਦੇ ਚਾਚੇ ਦਾ ਲੜਕਾ ਹੈ
ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਕਾਤਲ ਮ੍ਰਿਤਕ ਦੇ ਚਾਚੇ ਦਾ ਹੀ ਮੁੰਡਾ ਹੈ।ਦੂਜੇ ਪਾਸੇ ਮ੍ਰਿਤਕ ਦੇ ਪਿਤਾ ਕਰਮਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਜਸਪ੍ਰੀਤ ਸਿੰਘ, ਉਸ ਦੇ ਭਰਾ ਲਖਵਿੰਦਰ ਸਿੰਘ ਅਤੇ ਪਿਤਾ ਬਲਜਿੰਦਰ ਸਿੰਘ ਖ਼ਿਲਾਫ਼ 302 ਦਾ ਪਰਚਾ ਦਰਜ ਕੀਤਾ ਗਿਆ। ਮੁਲਜ਼ਮ ਮ੍ਰਿਤਕ ਦੇ ਚਾਚੇ ਦਾ ਲੜਕਾ ਹੈ।