ਗੁਰਦਾਸਪੁਰ ‘ਚ ਕਾਂਗਰਸੀ ਸਰਪੰਚ ਨੇ ਗੋਲੀ ਮਾਰ ਕੇ ਇਕ ਵਿਅਕਤੀ ਦਾ ਕੀਤਾ ਕਤਲ

    0
    898

    ਗੁਰਦਾਸਪੁਰ. ਹਲਕਾ ਬਟਾਲਾ ਅਧੀਨ ਪੈਂਦੇ ਪਿੰਡ ਖਾਰਾ ਵਿਖੇ ਕਾਂਗਰਸੀ ਸਰਪੰਚ ਨੇ ਗੋਲੀ ਮਾਰ ਕੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਦਿਲਬਾਗ ਸਿੰਘ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

    ਜ਼ਿਕਰਯੋਗ ਹੈ ਕਿ ਪਿੰਡ ਖਾਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਬੱਬੂ ਦੀ ਪਿੰਡ ਦੇ ਵਿਅਕਤੀ ਦਿਲਬਾਗ ਸਿੰਘ ਨਾਲ ਪੁਰਾਣੀ ਰੰਜਿਸ਼ ਸੀ। ਮੰਗਲਵਾਰ ਦੇਰ ਰਾਤ ਬੱਬੂ ਉਨ੍ਹਾਂ ਦੇ ਘਰ ਦੇ ਬਾਹਰ ਆ ਕੇ ਗਾਲੀ ਗਲੌਚ ਕਰਨ ਲੱਗਾ। ਜਦੋਂ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸਨੇ ਆਪਣੀ 12 ਬੋਰ ਦੀ ਬੰਦੂਕ ਨਾਲ ਦਿਲਬਾਗ ਸਿੰਘ ਨੂੰ ਗੋਲੀ ਮਾਰ ਦਿੱਤੀ। ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।

    ਥਾਣਾ ਸੇਖਵਾਂ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ‘ਤੇ ਸਰਪੰਚ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ