ਜਲੰਧਰ ਦੇ ਕਿਸ਼ਨਪੁਰਾ ਇਲਾਕੇ ‘ਚ ਕਤਲ, ਟੇਲਰ ਤੇ ਕਾਰੀਗਰ ਵਿਚਾਲੇ ਵਿਵਾਦ ਨੇ ਧਾਰਿਆ ਖੂਨੀ ਰੂਪ

0
770

ਜਲੰਧਰ| ਸ਼ਹਿਰ ਦੇ ਕਿਸ਼ਨਪੁਰਾ ਇਲਾਕੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਸ਼ੇਰੇ ਪੰਜਾਬ ਵਾਲੀ ਗਲੀ ਵਿੱਚ ਇੱਕ ਵਿਅਕਤੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਟੇਲਰ ਅਤੇ ਕਾਰੀਗਰ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਜਿਸ ਤੋਂ ਬਾਅਦ ਟੇਲਰ ਨੇ ਕਾਰੀਗਰ ਦੀ ਕੁੱਟਮਾਰ ਕੀਤੀ ਅਤੇ ਉਸ ਨੂੰ ਕਮਰੇ ‘ਚ ਬੰਦ ਕਰਕੇ ਫਰਾਰ ਹੋ ਗਿਆ। ਜਿਸ ਤੋਂ ਬਾਅਦ ਕਾਰੀਗਰ ਦੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਰਜਿੰਦਰ ਵਾਸੀ ਮੁਰਾਦਾਬਾਦ ਵਜੋਂ ਹੋਈ ਹੈ। ਜਦਕਿ ਸੰਨੀ ਫਰਾਰ ਦੱਸਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਡਰੈਸ ਗੁਰੂ ਨਾਮ ਦੀ ਦੁਕਾਨ ਵਿੱਚ ਕੰਮ ਕਰਦੇ ਹਨ। ਘਟਨਾ ਦਾ ਅੱਜ ਸਵੇਰੇ ਪਤਾ ਲੱਗਾ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ‘ਚ ਜੁੱਟ ਗਈ।

ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਕਾਰੀਗਰ ਉਨ੍ਹਾਂ ਨੂੰ ਦੁਕਾਨ ਦੀਆਂ ਚਾਬੀਆਂ ਸੌਂਪਣ ਲਈ ਉਥੇ ਪਹੁੰਚਿਆ। ਇਸ ਦੌਰਾਨ ਉਸ ਨੇ ਰਜਿੰਦਰਾ ਦੀ ਲਾਸ਼ ਖੂਨ ਨਾਲ ਲੱਥਪੱਥ ਪਈ ਦੇਖੀ। ਜਿਸ ਤੋਂ ਬਾਅਦ ਉਸ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਜਦਕਿ ਏ.ਸੀ.ਪੀ ਸੈਂਟਰਲ, ਏ.ਡੀ.ਸੀ.ਪੀ 1 ਬਲਵਿੰਦਰ ਰੰਧਾਵਾ ਮੌਕੇ ‘ਤੇ ਪਹੁੰਚ ਗਏ ਹਨ। ਹਾਲਾਂਕਿ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਸਥਾਨਕ ਲੋਕਾਂ ਤੋਂ ਜਾਣਕਾਰੀ ਮਿਲੀ ਹੈ ਕਿ ਰਾਜਿੰਦਰ ਨੂੰ ਕਰੀਬ ਇੱਕ ਮਹੀਨਾ ਪਹਿਲਾਂ ਨੌਕਰੀ ‘ਤੇ ਰੱਖਿਆ ਗਿਆ ਸੀ। ਚਸ਼ਮਦੀਦਾਂ ਅਨੁਸਾਰ ਸਵੇਰੇ 9 ਵਜੇ ਘਟਨਾ ਸਥਾਨ ‘ਤੇ ਘਰ ਦਾ ਸਮਾਨ ਖਿੱਲਰਿਆ ਪਿਆ ਸੀ।

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ। ਜਿਸ ਤੋਂ ਬਾਅਦ ਰਜਿੰਦਰਾ ਦਾ ਕਤਲ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸੰਨੀ ਨਸ਼ੇ ਦਾ ਆਦੀ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੰਨੀ ਹੁਸ਼ਿਆਰਪੁਰ ਦਾ ਰਹਿਣ ਵਾਲਾ ਹੈ। ਜਦਕਿ ਰਜਿੰਦਰਾ ਯੂਪੀ ਦੇ ਮੁਰਾਦਾਬਾਦ ਦਾ ਰਹਿਣ ਵਾਲਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੰਨੀ ਨੂੰ ਘੇਰ ਲਿਆ ਗਿਆ ਹੈ। ਸੰਨੀ ਤੋਂ ਪੁੱਛਗਿੱਛ ਤੋਂ ਬਾਅਦ ਹੀ ਕਤਲ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।