ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਕਤਲ, ਨਾਂ ਬਦਲ ਕੇ ਰਹਿ ਰਿਹਾ ਸੀ 24 ਸਾਲਾ ਜੈਤੇਗ ਸਿੰਘ ਵੜੈਚ

0
373

ਅਲਬਰਟਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ਵਿਚ ਇਕ ਪੰਜਾਬੀ ਨੌਜਵਾਨ ਦੇ ਕਤਲ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ 24 ਸਾਲਾ ਜੈਤੇਗ ਸਿੰਘ ਵੜੈਚ ਵਜੋਂ ਹੋਈ ਹੈ ਹਾਲਾਂਕਿ ਪੁਲਿਸ ਨੂੰ ਸ਼ੱਕ ਹੈ ਕਿ ਨੌਜਵਾਨ ਇਥੇ ਨਾਂਅ ਬਦਲ ਕੇ ਰਹਿ ਰਿਹਾ ਸੀ। ਅਲਬਰਟਾ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਮੇਜਰ ਕ੍ਰਾਈਮਜ਼ ਯੂਨਿਟ ਨੇ ਖਦਸ਼ਾ ਜ਼ਾਹਿਰ ਕੀਤਾ ਹੈ ਕਿ ਇਹ ਨੌਜਵਾਨ 2022 ਤੋਂ ਕਿਸੇ ਵੱਖਰੇ ਨਾਮ ਹੇਠ ਸੈਨ ਫਰਾਂਸਿਸਕੋ ਬੇ ਏਰੀਆ ਵਿਚ ਰਹਿ ਰਿਹਾ ਸੀ।

ਮੀਡੀਆ ਰਿਪੋਰਟਾਂ ਮੁਤਾਬਕ ਜੈਤੇਗ ਸਿੰਘ ਰੌਕੀ ਵਿਊ ਕਾਉਂਟੀ ਦੇ ਪੇਂਡੂ ਖੇਤਰ ਵਿਚ 9 ਜੂਨ ਦੀ ਸਵੇਰ ਨੂੰ ਮ੍ਰਿਤ ਪਾਇਆ ਗਿਆ ਸੀ। ਪੋਸਟਮਾਰਟਮ ਵਿਚ ਉਸ ਦੀ ਹੱਤਿਆ ਦੀ ਪੁਸ਼ਤੀ ਹੋਈ ਪਰ ਮੌਤ ਦੇ ਕਾਰਨਾਂ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਗਿਆ। ਪੁਲਿਸ ਵਲੋਂ ਮ੍ਰਿਤਕ ਦੀ ਜਾਣਕਾਰੀ ਲਈ ਪਰਿਵਾਰਕ ਮੈਂਬਰਾਂ ਨੂੰ ਸਾਹਮਣੇ ਆਉਣ ਅਤੇ ਜੈਤੇਗ ਸਿੰਘ ਦੀ ਪਛਾਣ ਕਰਨ ਵਾਲਿਆਂ ਨੂੰ ਤੁਰੰਤ ਸੰਪਰਕ ਕਰਨ ਦੀ ਅਪੀਲ ਕੀਤੀ ਗਈ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ