ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਮਰਡਰ, ਮੋਗਾ ਦਾ ਰਹਿਣ ਵਾਲਾ ਸੀ ਮ੍ਰਿਤਕ ਜਸਪ੍ਰੀਤ ਸਿੰਘ

0
1501

ਮੋਗਾ, 27 ਨਵੰਬਰ | ਵਿਦੇਸ਼ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਨੀਲਾ ਵਿਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਮਰਡਰ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ 26 ਸਾਲ ਦੇ ਜਸਪ੍ਰੀਤ ਸਿੰਘ ਵਜੋਂ ਹੋਈ ਹੈ। ਉਹ ਮੋਗਾ ਦੇ ਹਲਕਾ ਬਾਗਾਪੁਰਾਣਾ ਦੇ ਪਿੰਡ ਰੋਡੇ ਦਾ ਰਹਿਣ ਵਾਲਾ ਸੀ। ਜਸਪ੍ਰੀਤ ਸਿੰਘ ਰੋਜ਼ੀ-ਰੋਟੀ ਕਮਾਉਣ ਲਈ ਮਨੀਲਾ ਵਿਚ ਕਰੀਬ 5 ਸਾਲ ਪਹਿਲਾਂ ਗਿਆ ਸੀ।

ਜਾਣਕਾਰੀ ਅਨੁਸਾਰ ਜਦੋਂ ਉਹ ਆਪਣੇ ਕੰਮ ‘ਤੇ ਜਾ ਰਿਹਾ ਸੀ ਤਾਂ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਉਸ ਨੂੰ ਗੋਲੀਆਂ ਮਾਰ ਕੇ ਮਰਡਰ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਜਸਪ੍ਰੀਤ ਸਿੰਘ ਦੇ ਬਚਪਨ ਵਿਚ ਹੀ ਪਿਤਾ ਦੀ ਮੌਤ ਹੋ ਗਈ ਸੀ। ਉਸ ਦੇ 2 ਭਰਾ ਅਤੇ 1 ਭੈਣ ਹੈ ਜੋ ਪਿੰਡ ਰੋਡੇ ਵਿਚ ਹਨ ਜਿਨ੍ਹਾਂ ਦਾ ਪਾਲਣ-ਪੋਸ਼ਣ ਨਾਨਕੇ ਪਰਿਵਾਰ ਨੇ ਕੀਤਾ ਹੈ। ਜਸਪ੍ਰੀਤ ਦੀ ਮੌਤ ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਹੈ।

ਵੇਖੋ ਵੀਡੀਓ

https://www.facebook.com/punjabibulletin/videos/373258088383904

ਵੇਖੋ ਵੀਡੀਓ

https://www.facebook.com/punjabibulletin/videos/368639482364190