ਪਟਿਆਲਾ ‘ਚ ਸਾਬਕਾ ਬੈਂਕ ਮੈਨੇਜਰ ਦਾ ਕਤਲ, ਘਰੋਂ ਸਵੇਰੇ 5 ਵਜੇ ਸੈਰ ਕਰਨ ਨਿਕਲਿਆ ਸੀ ਬਲਬੀਰ ਸਿੰਘ

0
3459

ਪਟਿਆਲਾ, 19 ਅਕਤੂਬਰ| ਪਟਿਆਲਾ ਦੇ ਸਿਵਲ ਲਾਈਨ ਥਾਣਾ ਖੇਤਰ ਵਿੱਚ ਸੈਰ ਕਰਨ ਗਏ ਇੱਕ ਸੇਵਾਮੁਕਤ ਬੈਂਕ ਮੈਨੇਜਰ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਵੀਰਵਾਰ ਸਵੇਰੇ 5 ਵਜੇ ਦੀ ਹੈ। ਮ੍ਰਿਤਕ ਦੀ ਪਛਾਣ ਬਲਬੀਰ ਸਿੰਘ ਚਾਹਲ ਵਾਸੀ ਸੰਤ ਨਗਰ ਵਜੋਂ ਹੋਈ ਹੈ। ਉਨ੍ਹਾਂ ਦੀ ਉਮਰ 67 ਸਾਲ ਸੀ।

ਉਹ ਕੁਝ ਸਾਲ ਪਹਿਲਾਂ ਬੈਂਕ ਆਫ ਬੜੌਦਾ ਤੋਂ ਸੇਵਾਮੁਕਤ ਹੋਇਆ ਸੀ। ਬਲਬੀਰ ਸਿੰਘ ਹਰ ਰੋਜ਼ ਪਾਸੀ ਰੋਡ ’ਤੇ ਸੈਰ ਕਰਨ ਜਾਂਦਾ ਸੀ। ਅੱਜ ਵੀ ਜਦੋਂ ਇਹ ਘਟਨਾ ਵਾਪਰੀ ਤਾਂ ਉਹ ਉਥੇ ਗਿਆ ਹੋਇਆ ਸੀ। ਡੀਐਸਪੀ ਸੰਜੀਵ ਸਿੰਗਲਾ ਨੇ ਦੱਸਿਆ ਕਿ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।