ਪ੍ਰੇਮਿਕਾ ਨੂੰ ਮਿਲਣ ਗਏ ਪ੍ਰੇਮੀ ਦਾ ਗੋ.ਲੀ ਮਾ.ਰ ਕੇ ਮ.ਰਡਰ, ਲੜਕੀ ਦੇ ਭਰਾ ਨੇ ਦਿੱਤਾ ਵਾਰਦਾਤ ਨੂੰ ਅੰਜਾਮ

0
563

ਉਤਰ ਪ੍ਰਦੇਸ਼/ਹਸਨਪੁਰ, 3 ਜਨਵਰੀ । ਇਥੋਂ ਇਕ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਪ੍ਰੇਮਿਕਾ ਨੂੰ ਮਿਲਣ ਗਏ ਪ੍ਰੇਮੀ ਦਾ ਪ੍ਰੇਮਿਕਾ ਦੇ ਭਰਾ ਨੇ ਗੋਲੀ ਮਾਰ ਕੇ ਮਰਡਰ ਕਰ ਦਿੱਤਾ। ਲੜਕੀ ਦੇ ਭਰਾ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਮੌਕੇ ਦਾ ਮੁਆਇਨਾ ਕੀਤਾ। ਮਾਮਲਾ ਸੈਦਾਂਗਲੀ ਥਾਣਾ ਖੇਤਰ ਦੇ ਪਿੰਡ ਅਲੀਪੁਰ ਭੂਦ ਸ਼ਰਕੀ ਉਰਫ਼ ਢਾਕਾ ਮੋੜ ਦਾ ਹੈ।

ਉਵੈਸ਼ ਦਰਜ਼ੀ ਸੀ ਤੇ ਦਿੱਲੀ ਵਿਚ ਕੰਮ ਕਰਦਾ ਸੀ ਤੇ ਉਸ ਦੀ ਉਮਰ 25 ਸਾਲ ਸੀ। ਉਸ ਦਾ ਆਪਣੇ ਘਰ ਦੇ ਗੁਆਂਢ ‘ਚ ਰਹਿਣ ਵਾਲੀ ਲੜਕੀ ਨਾਲ ਪ੍ਰੇਮ ਸਬੰਧ ਸਨ। ਉਹ ਆਪਣੀ ਪ੍ਰੇਮਿਕਾ ਨੂੰ ਮਿਲਣ ਲਈ ਉਸ ਦੇ ਘਰ ਗਿਆ ਸੀ। ਇਸ ਦੌਰਾਨ ਪ੍ਰੇਮਿਕਾ ਦੇ ਭਰਾ ਨੇ ਉਸ ਨੂੰ ਘਰ ‘ਚ ਦੇਖਿਆ ਤਾਂ ਉਸ ਦਾ ਗੋਲੀ ਮਾਰ ਕੇ ਮਰਡਰ ਕਰ ਦਿੱਤਾ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)