ਪਟਿਆਲਾ : ਪਾਤੜਾਂ ‘ਚ ਨਾਬਾਲਗ ਨਾਲ ਜਬਰ-ਜਨਾਹ ਤੋਂ ਬਾਅਦ ਬੇਰਹਿਮੀ ਨਾਲ ਕਤਲ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਿਸਦੀ ਪਛਾਣ ਗੁਰਪ੍ਰੀਤ ਉਰਫ਼ ਕਾਕਾ ਵਾਸੀ ਪਾਤੜਾਂ ਵਜੋਂ ਹੋਈ ਹੈ। ਐੱਸਐੱਸਪੀ ਵਰੁਣ ਸ਼ਰਮਾ ਨੇ ਇਸਦੀ ਪੁਸ਼ਟੀ ਕਰਦਿਆਂ ਦੱਸਿਆ ਕਿ 19 ਸਾਲਾਂ ਦਾ ਗੁਰਪ੍ਰੀਤ ਲੜਕੀ ਨੂੰ ਜਬਰੀ ਸਕੂਲ ਦੇ ਪਿੱਛੇ ਲੈ ਕੇ ਗਿਆ ਤੇ ਜਬਰ-ਜਨਾਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ।
ਲੜਕੀ ਵੱਲੋਂ ਲਗਾਤਾਰ ਵਿਰੋਧ ਕਰਨ ਦੀ ਸੂਰਤ ਵਿਚ ਮੁਲਜ਼ਮ ਨੇ ਇਸ ਦੇ ਮੂੰਹ ਤੇ ਸਿਰ ‘ਤੇ ਇੱਟਾਂ ਦੇ ਕਈ ਵਾਰ ਕਰ ਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ ਸੀ, ਜਿਸ ਨੂੰ ਪੁਲਿਸ ਨੇ 24 ਘੰਟੇ ਦੇ ਅੰਦਰ ਪਿੰਡ ਕਕਰਾਲਾ ਕੋਲੋਂ ਗ੍ਰਿਫ਼ਤਾਰ ਕਰ ਲਿਆ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ