ਸੁਲਤਾਨਪੁਰ ਲੋਧੀ | ਇਥੋਂ ਇਕ ਗੁੰਡਾਗਰਦੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਤਾਜ਼ਾ ਮਾਮਲਾ ਸੁਲਤਾਨਪੁਰ ਲੋਧੀ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕੁਝ ਨੌਜਵਾਨਾਂ ਨੇ ਘੇਰ ਕੇ ਬੁਰੀ ਤਰ੍ਹਾਂ ਕੁੱਟਿਆ। ਦੱਸ ਦੇਈਏ ਕਿ ਜਦੋਂ ਨੌਜਵਾਨ ਦੀ ਕੁੱਟਮਾਰ ਕੀਤੀ ਜਾ ਰਹੀ ਸੀ ਤਾਂ ਇਹ ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ।
ਪੀੜਤ ਨੌਜਵਾਨ ਦਾ ਕਹਿਣਾ ਹੈ ਕਿ ਉਹ ਬੱਸ ਕੰਡਕਟਰ ਹੈ ਅਤੇ ਆਪਣੇ ਘਰ ਤੋਂ ਮੋਟਰਸਾਈਕਲ ‘ਤੇ ਦੋਸਤ ਨਾਲ ਕੰਮ ਲਈ ਜਾ ਰਿਹਾ ਸੀ। ਜਦੋਂ ਉਹ ਤਲਵੰਡੀ ਪੁਲ ਚੌਕ ਕੋਲ ਪਹੁੰਚਿਆ ਤਾਂ ਕੁਝ ਨੌਜਵਾਨਾਂ ਨੇ ਉਸ ਦੇ ਮੋਟਰਸਾਈਕਲ ਅੱਗੇ ਆ ਕੇ ਉਸ ਨੂੰ ਘੇਰ ਲਿਆ ਅਤੇ ਡੰਡਿਆਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।
ਪੀੜਤ ਦਾ ਕਹਿਣਾ ਹੈ ਕਿ ਇਹ ਸਾਰੇ ਨੌਜਵਾਨ ਲੁੱਟ ਦੀ ਨੀਅਤ ਨਾਲ ਆਏ ਸਨ ਕਿਉਂਕਿ ਉਸ ਦਾ ਕਹਿਣਾ ਹੈ ਕਿ ਜਦੋਂ ਉਸ ਦੀ ਕੁੱਟਮਾਰ ਕੀਤੀ ਜਾ ਰਹੀ ਸੀ ਤਾਂ ਉਸ ਕੋਲੋਂ ਪੈਸਿਆਂ ਨਾਲ ਭਰਿਆ ਬੈਗ ਸੀ, ਜੋ ਗਾਇਬ ਹੋ ਗਿਆ ਅਤੇ ਉਸ ਦੇ ਮੋਟਰਸਾਈਕਲ ਦੀ ਚਾਬੀ ਵੀ ਗਾਇਬ ਸੀ। ਨੌਜਵਾਨ ਦੀ ਕੁੱਟਮਾਰ ਹੁੰਦੀ ਦੇਖ ਕੇ ਕੁਝ ਸਥਾਨਕ ਲੋਕ ਆਏ ਅਤੇ ਨੌਜਵਾਨ ਨੂੰ ਛੁਡਵਾਇਆ ਅਤੇ ਹਸਪਤਾਲ ਦਾਖ਼ਲ ਕਰਵਾਇਆ।