ਕਤਲ ਦੇ ਕੇਸ ‘ਚ ਗਵਾਹੀ ਦੇਣ ਗਈ ਔਰਤ ‘ਤੇ ਕਾਤਲਾਨਾ ਹਮਲਾ, ਵੱਢੀਆਂ ਉਂਗਲਾਂ, ਹਾਲਤ ਸੀਰੀਅਸ

0
1426


ਫਿਰੋਜ਼ਪੁਰ | ਜ਼ਿਲਾ ਅਦਾਲਤ ਵਿਚ ਕਤਲ ਕੇਸ ਵਿਚ ਗਵਾਹੀ ਦੇਣ ਆਈ ਔਰਤ ’ਤੇ ਹਥਿਆਰਬੰਦ ਨੌਜਵਾਨਾਂ ਨੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀਆਂ ਉਂਗਲਾਂ ਕੱਟੀਆਂ ਗਈਆਂ ਅਤੇ ਕਾਫੀ ਸੀਰੀਅਸ ਦੱਸੀ ਜਾ ਰਹੀ ਹੈ । ਔਰਤ ਦੀ ਪਛਾਣ ਕਮਲੇਸ਼ ਵਾਸੀ ਪਿੰਡ ਖੈਫੇ ਵਜੋਂ ਹੋਈ ਹੈ। ਡਾਕਟਰਾਂ ਨੇ ਔਰਤ ਨੂੰ ਫਰੀਦਕੋਟ ਰੈਫਰ ਕਰ ਦਿੱਤਾ। ਮੌਕੇ ‘ਤੇ ਕਾਫੀ ਵੱਡੇ ਅਧਿਕਾਰੀ ਵੀ ਪੁੱਜ ਗਏ।

Two girls attacked, seriously injured in SW Germany: local media –  English.MakaluKhabar.com


ਪੰਜਾਬ ਦੇ ਫ਼ਿਰੋਜ਼ਪੁਰ ਛਾਉਣੀ ਜ਼ਿਲੇ ਦੇ ਬਾਜੇ ਵਾਲਾ ਚੌਕ ਵਿਖੇ ਮੋਟਰਸਾਈਕਲ ਸਵਾਰ 3 ਵਿਅਕਤੀਆਂ ਨੇ ਇਕ ਔਰਤ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਪੰਜਾਬ ‘ਚ ਗੁੰਡਾਗਰਦੀ ਦੀਆਂ ਘਟਨਾਵਾਂ ਦਿਨੋ-ਦਿਨ ਵਧਦੀਆਂ ਜਾ ਰਹੀਆਂ ਹਨ। ਫਿਰੋਜ਼ਪੁਰ ‘ਚ ਛਾਉਣੀ ਦੇ ਬਾਜੇ ਵਾਲਾ ਚੌਕ ‘ਚ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਇਕ ਔਰਤ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਔਰਤ ਦੇ ਹੱਥ, ਸਿਰ ਅਤੇ ਪੇਟ ‘ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਗਏ।

ਇਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ, ਜਦਕਿ ਐੱਸ.ਪੀ ਗੁਰਮੀਤ ਸਿੰਘ ਚੀਮਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਇਕ ਔਰਤ ਜ਼ਖਮੀ ਹੋ ਗਈ ਹੈ, ਜਿਸ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਜ਼ਖਮੀ ਔਰਤ ਕਮਲੇਸ਼ ਨੇ ਦੱਸਿਆ ਕਿ ਉਹ ਅਦਾਲਤ ਤੋਂ ਵਾਪਸ ਆ ਰਹੀ ਸੀ ਕਿ ਰਸਤੇ ‘ਚ ਤਾਰਿਕ ਨੇ ਮੇਰੇ ‘ਤੇ ਹਮਲਾ ਕਰ ਦਿੱਤਾ। ਡਾਕਟਰ ਨੇ ਦੱਸਿਆ ਕਿ ਮਹਿਲਾ ਕਮਲੇਸ਼ ਗੰਭੀਰ ਰੂਪ ‘ਚ ਜ਼ਖਮੀ ਹੈ, ਜਿਸ ਦਾ ਇਲਾਜ ਕਰਕੇ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।

ਵੇਖੋ ਵੀਡੀਓ