ਨਕੋਦਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨੂਰਮਹਿਲ ਰੋਡ ‘ਤੇ ਅਣਪਛਾਤੇ ਟਰੱਕ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ ‘ਚ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦੀਰਜ ਸਿੱਧੂ ਪੁੱਤਰ ਰਾਕੇਸ਼ ਸਿੱਧੂ ਵਾਸੀ ਪਿੰਡ ਸਿੱਧਵਾਂ ਸਟੇਸ਼ਨ ਵਜੋਂ ਹੋਈ ਹੈ। ਟੱਕਰ ਮਾਰਨ ਤੋਂ ਮਾਰਨ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਟਰੱਕ ਲੈ ਕੇ ਫਰਾਰ ਹੋ ਗਿਆ।

ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰ ਦੇ ਬਿਆਨਾਂ ‘ਤੇ ਅਣਪਛਾਤੇ ਟਰੱਕ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਦੇ ਚਾਚੇ ਨੇ ਕਿਹਾ ਕਿ ਉਸ ਦਾ ਭਤੀਜਾ ਦੀਰਜ ਸਿੱਧੂ ਪੁੱਤਰ ਰਾਕੇਸ਼ ਸਿੱਧੂ ਆਪਣੀ ਮਾਤਾ ਸੰਦੀਪ ਕੌਰ ਨੂੰ ਸਵੇਰੇ ਨਕੋਦਰ ਬੱਸ ਸਟੈਂਡ ‘ਤੇ ਛੱਡ ਕੇ ਵਾਪਸ ਪਿੰਡ ਮੋਟਰਸਾਈਕਲ ‘ਤੇ ਆ ਰਿਹਾ ਸੀ।

ਪੈਟਰੋਲ ਪੰਪ ਦੇ ਕੋਲ ਸਾਹਮਣੇ ਤੋਂ ਆ ਰਹੇ ਅਣਪਛਾਤੇ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦਾ ਭਤੀਜਾ ਡਿੱਗ ਪਿਆ ਅਤੇ ਟਰੱਕ ਦੇ ਪਿਛਲੇ ਟਾਇਰ ਥੱਲੇ ਆ ਗਿਆ। ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਅਤੇ ਉਸ ਦੇ ਭਤੀਜੇ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਨੇ ਅਣਪਛਾਤੇ ਟਰੱਕ ਚਾਲਕ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।