ਨਕੋਦਰ | ਇਥੇ ਇਕ ਖੌਫਨਾਕ ਵਾਰਦਾਤ ਵਾਪਰੀ ਹੈ। ਨਕੋਦਰ ਦੇ ਪਿੰਡ ਲੱਧੇਵਾਲੀ ਵਿਚ ਬੀਤੀ ਰਾਤ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਨੌਜਵਾਨ ਬੀਤੀ ਰਾਤ ਆਪਣੇ ਖੇਤਾਂ ਵਿਚ ਝੋਨਾ ਲਾਉਣ ਲਈ ਕੱਦੂ ਕਰ ਰਿਹਾ ਸੀ। 2 ਕਾਰਾਂ ਵਿਚ ਕਰੀਬ 5 ਵਿਅਕਤੀ ਆਏ, ਜਿਨ੍ਹਾਂ ਨੇ ਉਕਤ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਨੇ ਸ਼ੁਰੂ ਕਰ ਦਿੱਤੇ, ਜਿਸ ਕਰਕੇ ਉਹ ਜ਼ਖ਼ਮੀ ਹੋ ਗਿਆ।
ਉਸ ਨੂੰ ਜਲੰਧਰ ਵਿਖੇ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਹੈ।
ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਉਰਫ਼ ਕਿੰਦਾ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਲੱਧੇਵਾਲੀ ਥਾਣਾ ਸਦਰ ਨਕੋਦਰ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਸਦਰ ਥਾਣਾ ਮੁਖੀ ਗੁਰਿੰਦਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੇ, ਜਿਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਵਾਰਦਾਤ ਵਿਚ ਵਰਤੀ ਕਾਰ ਅਤੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ