ਅੰਮ੍ਰਿਤਸਰ ਦੇ ਪੁਤਲੀਘਰ ਨੇੜਲੀ ਦਰਗਾਹ ਦੇ ਮੁੱਖ ਸੇਵਾਦਾਰ ਦਾ ਕ.ਤਲ

0
798

ਅੰਮਿਤਸਰ, 21 ਦਸੰਬਰ| ਪੁਤਲੀਘਰ ਦੇ ਗਵਾਲ ਮੰਡੀ ਇਲਾਕ਼ੇ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਲਾਕੇ ਦੇ ਲੋਕਾਂ ਨੂੰ ਪਤਾ ਲੱਗਾ ਕਿ ਗਵਾਲ ਮੰਡੀ ਦੇ ਅੰਦਰ ਬਾਬੇ ਪੀਰ ਦੀ ਦਰਗਾਹ ਦੇ ਸੇਵਾਦਾਰ ਬਲਦੇਵ ਸਿੰਘ ਦੀ ਕਿਸੇ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ।

ਇਸ ਮੌਕੇ ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪੁੱਜੇ। ਇਲਾਕੇ ਦੇ ਲੋਕਾਂ ਦਾ ਕਹਿਣਾ ਸੀ ਕਿ ਬਾਬਾ ਬਲਦੇਵ ਸਿੰਘ ਪਿਛਲੇ 26 ਸਾਲ ਤੋਂ ਇਸ ਦਰਗਾਹ ਦੀ ਸੇਵਾ ਕਰ ਰਿਹਾ ਹੈ ਤੇ ਉਸ ਦਾ ਸਭ ਨਾਲ ਪਿਆਰ ਸੀ। ਕਿਸੇ ਨਾਲ ਵੈਰ ਵਿਰੋਧ ਨਹੀਂ ਸੀ। ਸਾਰੇ ਇਲਾਕੇ ਦੇ ਲੋਕ ਬਾਬਾ ਬਲਦੇਵ ਸਿੰਘ ਦਾ ਸਤਿਕਾਰ ਕਰਦੇ ਸਨ।

ਬਾਬਾ ਬਲਦੇਵ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਬਾਬਾ ਬਲਦੇਵ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ ਤੇ ਅੱਜ ਸਾਨੂੰ ਪਤਾ ਲੱਗਾ ਕਿ ਬਾਬੇ ਦੀ ਕਿਸੇ ਨੇ ਹੱਤਿਆ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕਰਦੇ ਹਨ।

ਏਸੀਪੀ ਕਮਲਜੀਤ ਸਿੰਘ ਔਲਖ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਲਾਕਾ ਗਵਾਲ ਮੰਡੀ ਵਿੱਚ ਇੱਕ ਬਾਬੇ ਦੀ ਦਰਗਾਹ ਹੈ, ਜਿੱਥੇ ਉਸਦੇ ਸੇਵਾਦਾਰ ਦੀ ਕਿਸੇ ਨੇ ਹੱਤਿਆ ਕਰ ਦਿੱਤੀ ਹੈ। ਅਸੀਂ ਮੌਕੇ ‘ਤੇ ਪੁੱਜੇ ਹਾਂ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰੇ ਵੀ ਚੈੱਕ ਕੀਤੇ ਜਾ ਰਹੇ ਹਨ। ਜਲਦੀ ਹੀ ਦੋਸ਼ੀਆਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਕਾਬੂ ਕੀਤਾ ਜਾਵੇਗਾ।