ਖਾਲਿਸਤਾਨ ਦੇ ਪੋਸਟਰ ਲਗਵਾ ਕੇ ਮਾਹੌਲ ਖਰਾਬ ਕਰਵਾਉਂਦਾ ਸੀ ਹਿੰਦੂ ਮਹਾਸਭਾ ਦਾ ਰਾਸ਼ਟਰੀ ਪ੍ਰਧਾਨ, ਗ੍ਰਿਫਤਾਰ

0
1774

ਬਠਿੰਡਾ| ਸ਼ਿਵ ਸੈਨਾ ਹਿੰਦੋਸਤਾਨ ਦੇ ਸੰਗਠਨ ਮੰਤਰੀ ਸੁਸ਼ੀਲ ਜਿੰਦਲ ਦੀ ਸ਼ਿਕਾਇਤ ਉਤੇ 28 ਫਰਵਰੀ ਨੂੰ ਦਰਜ ਕੀਤੀ ਗਈ ਐਫਆਈਆਰ ਵਿਚ ਪੰਜਾਬ ਦੇ ਬਠਿੰਡਾ ਦੀ ਸਿਵਲ ਲਾਈਨ ਥਾਣਾ ਪੁਲਿਸ ਨੇ ਧਾਰਾ 153-ਏ, 116 ਸ਼ਾਮਲ ਕੀਤੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਹਿੰਦੂ ਮਹਾਸਭਾ ਦੇ ਰਾਸ਼ਟਰੀ ਪ੍ਰਧਾਨ ਐਡਵੋਕੇਟ ਸੰਦੀਪ ਪਾਠਕ, ਸਾਥੀ ਸ਼ੁਕਲਾ ਤੇ ਰਾਜਿੰਦਰ ਕਾਲੀਆ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।
ਐੱਸਐੱਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਸੁਸ਼ੀਲ ਜਿੰਦਲ ਵਲੋਂ 28 ਫਰਵਰੀ ਨੂੰ ਐਫਆਈਆਰ ਦਰਜ ਕਰਵਾਈ ਗਈ ਸੀ। ਜਿਸ ਵਿਚ ਉਸਨੇ ਦੋਸ਼ ਲਗਾਇਆ ਸੀ ਕਿ ਸੰਦੀਪ ਪਾਠਕ ਨੇ ਉਸਨੂੰ ਆਪਣੇ ਦਫਤਰ ਵਿਚ ਬੁਲਾਇਆ ਤੇ ਸਿੱਖ ਫਾਰ ਜਸਟਿਸ (SFJ) ਦਾ ਪੋਸਟਰ ਲਗਾਉਣ ਲਈ 2 ਲੱਖ ਰੁਪਏ ਦੀ ਪੇਸ਼ਕਸ਼ ਕੀਤੀ। ਪਰ ਜਦੋਂ ਸੁਸ਼ੀਲ ਜਿੰਦਲ ਨੇ ਪੋਸਟਰ ਲਗਾਉਣ ਤੋਂ ਇਨਕਾਰ ਕਰ ਦਿੱਤਾ ਤਾਂ ਉਸ ਨਾਲ ਕੁੱਟਮਾਰ ਕੀਤੀ ਗਈ।
ਸੁਸ਼ੀਲ ਜਿੰਦਲ ਦੇ ਬਿਆਨਾਂ ਦੇ ਅਧਾਰ ਉਤੇ ਪੁਲਿਸ ਨੇ ਪਹਿਲਾਂ ਕੁੱਟਮਾਰ ਦਾ ਕੇਸ ਦਰਜ ਕੀਤਾ ਸੀ। ਜਾਂਚ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ ਕਿ ਸੰਦੀਪ ਪਾਠਕ ਵਲੋਂ ਐੱਸਜੇਐੱਫ ਦੇ ਪੋਸਟਰ ਲਗਾ ਕੇ ਮਾਹੌਲ ਖਰਾਬ ਕਰਨ ਤੇ ਸੁਰੱਖਿਆ ਮੰਗਣ ਦੀ ਕੋਸ਼ਿਸ਼ ਕੀਤੀ ਗਈ ਸੀ।