ਲੁਧਿਆਣਾ | ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਲੁਧਿਆਣਾ ਵਿਖੇ ਹੋਈ ਰੈਲੀ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਮੋਰਚਾ ਖੋਲ੍ਹਿਆ।
ਉਨ੍ਹਾਂ ਪੁੱਛਿਆ ਕਿ ਦਿੱਲੀ ਵਿੱਚ ਕੀ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ ਦਿੱਤੀ? ਇਸ ਤੋਂ ਇਲਾਵਾ ਸਿੱਧੂ ਨੇ ਪੰਜਾਬ ਮਾਡਲ ਦੀ ਤੁਲਨਾ ਦਿੱਲੀ ਮਾਡਲ ਨਾਲ ਕਰਦਿਆਂ ਕਿਹਾ ਕਿ ਦਿੱਲੀ ਵਿੱਚ ਉਦਯੋਗਾਂ ਨੂੰ ਬਿਜਲੀ ਪੰਜਾਬ ਨਾਲੋਂ ਮਹਿੰਗੀ ਮਿਲਦੀ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਨੇ ਵੀ ਸਟੇਜ ਤੋਂ ਬੋਲਦਿਆਂ ਕਿਹਾ ਕਿ ਕੇਜਰੀਵਾਲ ਦੇ ‘ਮਿਸ਼ਨ ਪੰਜਾਬ’ ਦਾ ਕੀ ਮਤਲਬ ਹੈ? ਕੀ ਇਸ ਦਾ ਮਤਲਬ ਇਹ ਹੈ ਕਿ ਦਿੱਲੀ ਤੋਂ ਬਾਹਰਲੇ ਲੋਕ ਆ ਕੇ ਪੰਜਾਬ ‘ਤੇ ਰਾਜ ਕਰਨਗੇ? ਕੀ ਇਥੇ ਪੰਜਾਬ ਦੀ ਸੰਭਾਲ ਕਰਨ ਲਈ ਪੰਜਾਬੀਆਂ ਦਾ ਕੋਈ ਵੱਸ ਨਹੀਂ?
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ