ਚੰਡੀਗੜ੍ਹ | ਕੁਝ ਦਿਨ ਪਹਿਲਾਂ ਹੀ ਸਜ਼ਾ ਪੂਰੀ ਕਰਕੇ ਜੇਲ੍ਹ ਤੋਂ ਰਿਹਾਅ ਹੋਏ ਨਵਜੋਤ ਸਿੱਧੂ ਨੇ ਆਪਣੀ ਸੁਰੱਖਿਆ ਵਧਾਉਣ ਦੀ ਮੰਗ ਕਰਦਿਆਂ ਪੰਜਾਬ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਨਵਜੋਤ ਸਿੱਧੂ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ‘ਚ ਉਨ੍ਹਾਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਸੁਰੱਖਿਆ ਨੂੰ ਵਾਈ ਤੋਂ ਵਧਾ ਕੇ ਜ਼ੈੱਡ ਪਲੱਸ ਕੀਤਾ ਜਾਵੇ ਕਿਉਂਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ।
ਸਿੱਧੂ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਕਿਹਾ ਕਿ ਉਨ੍ਹਾਂ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਕਾਰਨ ਕੇਂਦਰ ਨੇ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਸੀ ਪਰ ਜਦੋਂ ਉਸ ਨੂੰ ਸਜ਼ਾ ਪੂਰੀ ਕਰਨ ਤੋਂ ਬਾਅਦ ਰਿਹਾਅ ਕੀਤਾ ਗਿਆ ਤਾਂ ਉਸ ਦੀ ਸੁਰੱਖਿਆ ਨੂੰ ਵਾਈ ਸ਼੍ਰੇਣੀ ਵਿਚ ਘਟਾ ਦਿੱਤਾ ਗਿਆ। ਸਿੱਧੂ ਦਾ ਕਹਿਣਾ ਹੈ, ਅਜਿਹੇ ‘ਚ ਉਨ੍ਹਾਂ ਨੂੰ ਦਿੱਤੀ ਸੁਰੱਖਿਆ ਬਹੁਤ ਘੱਟ ਹੈ। ਇਸ ਲਈ ਉਨ੍ਹਾਂ ਨੂੰ ਪਹਿਲਾਂ ਵਾਂਗ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਜਾਵੇ। ਸਿੱਧੂ ਦੀ ਇਸ ਪਟੀਸ਼ਨ ‘ਤੇ ਭਲਕੇ ਸੁਣਵਾਈ ਹੋਣ ਦੀ ਸੰਭਾਵਨਾ ਹੈ।