ਨਵਜੋਤ ਸਿੱਧੂ ਪਹੁੰਚੇ ਕਰਤਾਰਪੁਰ ਕੋਰੀਡੋਰ, ਜਾਣੋ ਕਿਉਂ ਨਹੀਂ ਕਰ ਸਕੇ ਦਰਸ਼ਨ, ਕਿਹਾ- ਜਲਦ ਖੋਲ੍ਹਿਆ ਜਾਵੇ ਕੋਰੀਡੋਰ

0
2037

ਗੁਰਦਾਸਪੁਰ (ਜਸਵਿੰਦਰ ਬੇਦੀ) | ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸਵੇਰੇ ਆਪਣੇ ਲਾਮ-ਲਸ਼ਕਰ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਕਰਤਾਰਪੁਰ ਕੋਰੀਡੋਰ ਡੇਰਾ ਬਾਬਾ ਨਾਨਕ ਪਹੁੰਚੇ ਪਰ ਧੁੰਦ ਕਾਰਨ ਦਰਸ਼ਨ ਨਹੀਂ ਕਰ ਸਕੇ।

ਉਨ੍ਹਾਂ ਕਿਹਾ ਕਿ ਉਹ ਦੁਬਾਰਾ ਇਥੇ ਆਉਣਗੇ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ। ਇਸ ਦੌਰਾਨ ਉਨ੍ਹਾਂ ਨੇ ਕੋਈ ਵੀ ਸਿਆਸੀ ਗੱਲ ਨਹੀਂ ਕੀਤੀ ਤੇ ਕਿਹਾ ਕਿ ਮੈਂ ਸਿਰਫ ਗੁਰੂ ਦੇ ਦਰ ‘ਤੇ ਆਇਆ ਹਾਂ, ਮੈਂ ਇਥੇ ਕੋਈ ਸਿਆਸੀ ਗੱਲ ਨਹੀਂ ਕਰਨੀ।

ਉਨ੍ਹਾਂ ਕਿਹਾ ਕਿ ਕੋਰੋਨਾ ਕਰਕੇ ਕਰਤਾਰਪੁਰ ਕੋਰੀਡੋਰ ਬੰਦ ਕੀਤਾ ਗਿਆ ਸੀ। ਉਨ੍ਹਾਂ ਕੇਂਦਰ ਸਰਕਾਰ ਨੂੰ ਕਿਹਾ ਕਿ ਇਥੇ ਰੋਜ਼ਾਨਾ ਕਰੀਬ 5 ਹਜ਼ਾਰ ਸ਼ਰਧਾਲੂ ਮੱਥਾ ਟੇਕਣ ਆਉਂਦੇ ਹਨ, ਉਨ੍ਹਾਂ ਕੋਲ ਪਾਸਪੋਰਟ ਨਹੀਂ ਹੈ।

ਉਨ੍ਹਾਂ ਕਿਹਾ ਕਿ ਲੈਂਡ ਪੋਰਟ ਅਥਾਰਟੀ ਨੇ ਕਿਹਾ ਸੀ ਕਿ 60 ਫੁੱਟ ਉੱਚਾ ਦਰਸ਼ਨੀ ਸਥਲ ਬਣਾਇਆ ਜਾਵੇਗਾ, ਉਸ ਨੂੰ ਵੀ ਲੈ ਕੇ ਮੈਂ ਨਿਮਾਣਾ ਸਿੱਖ ਹੁੰਦੇ ਹੋਏ ਕੇਂਦਰ ਸਰਕਾਰ ਨੂੰ ਬੇਨਤੀ ਕਰਾਂਗਾ ਕਿ ਉਹ ਵੀ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਮੈਂ ਇਕ ਫਿਰ ਵਾਰ ਦੇਸ਼ ਦੇ ਗ੍ਰਹਿ ਮੰਤਰੀ ਨੂੰ ਕਰਤਾਰਪੁਰ ਕੋਰੀਡੋਰ ਖੋਲ੍ਹਣ ਲਈ ਚਿੱਠੀ ਲਿਖ ਰਿਹਾ ਹਾਂ। ਉਨ੍ਹਾਂ ਕਿਸਾਨਾਂ ਦੀ ਗੱਲ ਕਰਦਿਆਂ ਕਿਹਾ ਕਿ ਸੜਕਾਂ ‘ਤੇ ਬੈਠੇ ਕਿਸਾਨਾਂ ਦਾ ਮਸਲਾ ਹੱਲ ਕਰਕੇ ਉਨ੍ਹਾਂ ਨੂੰ ਖੁਸ਼ੀ-ਖੁਸ਼ੀ ਘਰ ਭੇਜਿਆ ਜਾਵੇ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ