ਤਰਨਤਾਰਨ (ਬਲਜੀਤ ਸਿੰਘ)| ਕਾਂਗਰਸ ਦੇ ਨਵੇਂ ਬਣੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਖੇਮਕਰਨ ਵਿਧਾਨ ਸਭਾ ਖੇਤਰ ‘ਚ ਵਰਕਰਾਂ ਨੂੰ ਮਿਲਣ ਪਹੁੰਚੇ। ਇਸ ਦੌਰਾਨ ਪਿੰਡ ਮਖਮੂਦਪੁਰਾ ‘ਚ ਸਿੱਧੂ ਦਾ ਜ਼ੋਰਦਾਰ ਸਵਾਗਤ ਹੋਇਆ।
ਭਿੱਖੀਵਿੰਡ ‘ਚ ਵੀ ਕਾਂਗਰਸੀ ਵਰਕਰ ਸਿੱਧੂ ਨੂੰ ਮਿਲੇ। ਸਿੱਧੂ ਦੇ ਦੌਰੇ ਨੂੰ ਦੇਖਦਿਆਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਜਮਹੂਰੀ ਕਿਸਾਨ ਸਭਾ ਦੇ ਆਗੂਆਂ ਨੇ ਚਮਨ ਲਾਲ ਦਰਾਜਕੇ, ਦਲਜੀਤ ਸਿੰਘ ਦਿਆਲਪੁਰਾ, ਗੁਰਸਾਹਿਬ ਸਿੰਘ ਪਹੁਵਿੰਡ ਦੀ ਅਗਵਾਈ ‘ਚ ਧਰਨਾ ਵੀ ਦਿੱਤਾ।
ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਚੋਣਾਂ ਲਈ 6 ਮਹੀਨਿਆਂ ਦਾ ਸਮਾਂ ਬਚਿਆ ਹੈ ਪਰ ਕਾਂਗਰਸੀ ਅਜੇ ਵੀ ਬੈਠਕਾਂ ਕਰ ਰਹੇ ਹਨ, ਜਦਕਿ 7 ਮਹੀਨਿਆਂ ਤੋਂ ਪੰਜਾਬ ਦੇ ਕਿਸਾਨ ਦਿੱਲੀ ‘ਚ ਧਰਨੇ ‘ਤੇ ਬੈਠੇ ਹੋਏ ਹਨ। ਮੌਕੇ ‘ਤੇ ਡੀਐੱਸਪੀ ਰਾਜਬੀਰ ਸਿੰਘ ਤੇ ਥਾਣਾ ਇੰਚਾਰਜ ਬਲਵਿੰਦਰ ਸਿੰਘ ਨੇ ਕਿਸਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨ ਨਹੀਂ ਮੰਨੇ।
ਸਿੱਧੂ ਦੀਆਂ ਗੱਡੀਆਂ ਦਾ ਕਾਫਲਾ ਵਿਧਾਇਕ ਦੀ ਰਿਹਾਇਸ਼ ‘ਤੇ ਪਹੁੰਚਦਿਆਂ ਹੀ ਕਾਂਗਰਸੀ ਆਗੂਆਂ ਨੇ ਨਵਜੋਤ ਸਿੱਧੂ ਜ਼ਿੰਦਾਬਾਦ ਦੇ ਨਾਅਰੇ ਲਾਏ। ਸਾਬਕਾ ਮੰਤਰੀ ਗੁਰਚੇਤ ਸਿੰਘ ਭੁੱਲਰ ਤੇ ਉਨ੍ਹਾਂ ਦੇ ਵੱਡੇ ਬੇਟੇ ਅਨੂਪ ਸਿੰਘ ਭੁੱਲਰ ਨੇ ਸਿੱਧੂ ਦਾ ਗਰਮਜ਼ੋਸ਼ੀ ਨਾਲ ਸਵਾਗਤ ਕਰਦਿਆਂ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ।
ਹਾਲਾਂਕਿ ਭੁੱਲਰ ਦੀ ਰਿਹਾਇਸ਼ ‘ਤੇ ਮੀਡੀਆ ਮੁਲਾਜ਼ਮਾਂ ਨੂੰ ਜਾਣ ਨਹੀਂ ਦਿੱਤਾ ਗਿਆ ਕਿਉਂਕਿ ਕਾਂਗਰਸੀ ਵਰਕਰਾਂ ਦਾ ਸਮਾਗਮ ਘਰੋਂ ਬਾਹਰ ਪੰਡਾਲ ਲਾ ਕੇ ਰੱਖਿਆ ਗਿਆ। ਸਿੱਧੂ ਨੇ ਵਿਧਾਇਕ ਭੁੱਲਰ ਦੀ ਮੌਜੂਦਗੀ ‘ਚ ਉਨ੍ਹਾਂ ਦੇ ਪਿਤਾ ਤੇ ਸਾਬਕਾ ਮੰਤਰੀ ਗੁਰਚੇਤ ਸਿੰਘ ਭੁੱਲਰ ਨਾਲ ਬੰਦ ਕਮਰੇ ‘ਚ ਬੈਠਕ ਕੀਤੀ।
(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com)
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)