ਚੰਡੀਗੜ੍ਹ | 18 ਜੁਲਾਈ ਨੂੰ ਪੰਜਾਬ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਦਾ ਅਹੁਦਾ ਸੰਭਾਲਣ ਵਾਲੇ ਨਵਜੋਤ ਸਿੰਘ ਸਿੱਧੂ ਨੇ ਅੱਜ ਕਾਂਗਰਸ ਹਾਈਕਮਾਨ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ।
ਉਨ੍ਹਾਂ ਆਪਣੇ ਅਸਤੀਫੇ ਵਿੱਚ ਲਿਖਿਆ ਹੈ ਕਿ ਆਦਮੀ ਦਾ ਪਤਨ ਉਦੋਂ ਸ਼ੁਰੂ ਹੁੰਦਾ ਹੈ, ਜਦੋਂ ਉਹ ਸਮਝੌਤਾ ਕਰਦਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦੇ।
ਇਸ ਦੇ ਨਾਲ ਹੀ ਸਿੱਧੂ ਨੇ ਕਿਹਾ ਕਿ ਉਹ ਭਵਿੱਖ ਵਿੱਚ ਕਾਂਗਰਸ ਪਾਰਟੀ ਦੀ ਸੇਵਾ ਕਰਦੇ ਰਹਿਣਗੇ।