ਚੰਡੀਗੜ੍ਹ/ਡੇਰਾ ਬਾਬਾ ਨਾਨਕ | ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਰਾਹੀਂ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਗਏ। ਬਾਅਦ ਵਿੱਚ ਉਨ੍ਹਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ। ਉਹ ਦਰਸ਼ਨ ਕਰਕੇ ਡੇਰਾ ਬਾਬਾ ਨਾਨਕ ਪਰਤ ਆਏ ਹਨ।

ਪਰਤਣ ਤੋਂ ਬਾਅਦ ਉਨ੍ਹਾਂ ਨੇ ਆਪਣੀ ਫੇਰੀ ਤੇ ਪਾਕਿਸਤਾਨ ਵਿੱਚ ਦਿੱਤੇ ਆਪਣੇ ਬਿਆਨ ਦਾ ਪੱਖ ਰੱਖਿਆ। ਕਰਤਾਰਪੁਰ ਸਾਹਿਬ ‘ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੱਡਾ ਭਰਾ ਦੱਸਦਿਆਂ ਉਨ੍ਹਾਂ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਭਾਰਤ ਤੇ ਪਾਕਿਸਤਾਨ ਵਿਚਾਲੇ ਦੋਸਤੀ ਹੀ ਇਕੋ-ਇਕ ਰਸਤਾ ਹੈ। ਦੋਵਾਂ ਦੇਸ਼ਾਂ ਦਾ ਸੱਭਿਆਚਾਰ ਇਕ ਹੈ ਤੇ ਇਸ ਲਈ ਅਮਨ-ਸ਼ਾਂਤੀ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਮੇਰੀਆਂ ਗੱਲਾਂ ਨੂੰ ਲੈ ਕੇ ਜੇ ਕੋਈ ਭੜਾਸ ਕੱਢੇ ਤਾਂ ਮੈਂ ਕੋਈ ਪ੍ਰਵਾਹ ਨਹੀਂ ਕਰਦਾ, ਮੈਂ ਸ਼ਾਂਤੀ ਅਤੇ ਦੋਸਤੀ ਦੀ ਗੱਲ ਕਰਦਾ ਰਹਾਂਗਾ। ਸਿੱਧੂ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਸ਼ੁਰੂ ਹੋਣਾ ਚਾਹੀਦਾ ਹੈ।

ਬੀਜੇਪੀ ਵੱਲੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੱਡਾ ਭਰਾ ਕਹਿਣ ‘ਤੇ ਸਵਾਲ ਪੁੱਛੇ ਜਾਣ ‘ਤੇ ਸਿੱਧੂ ਨੇ ਕਿਹਾ ਕਿ ਬੀਜੇਪੀ ਨੇ ਜੋ ਕਹਿਣਾ ਹੈ ਉਹ ਕਹਿ ਰਹੀ ਹੈ। ਮੈਂ ਸ਼ਾਂਤੀ ਤੇ ਦੋਸਤੀ ਦਾ ਹਮਾਇਤੀ ਹਾਂ।

ਇਸ ਦੇ ਨਾਲ ਹੀ ਸਿੱਧੂ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਦਾ ਸੁਪਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਯਤਨਾਂ ਸਦਕਾ ਹੀ ਪੂਰਾ ਹੋਇਆ ਹੈ। ਇਸ ਤੋਂ ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਆਪਣਾ ਵੱਡਾ ਭਰਾ ਦੱਸਿਆ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ