ਚੰਡੀਗੜ੍ਹ | ਹਰ ਗੱਲ ‘ਤੇ ਕੈਪਟਨ ਸਰਕਾਰ ਨੂੰ ਘੇਰਨ ਵਾਲੇ ਨਵਜੋਤ ਸਿੰਘ ਸਿੱਧੂ ਹੁਣ ਖੁਦ ਹੀ ਸਵਾਲਾਂ ‘ਚ ਘਿਰ ਚੁੱਕੇ ਹਨ।
ਬਿਜਲੀ ਮੁੱਦੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਸਵਾਲ ਖੜ੍ਹੇ ਕਰਨ ਵਾਲੇ ਸਿੱਧੂ ਬਾਰੇ ਖੁਲਾਸਾ ਹੋਇਆ ਹੈ ਕਿ ਉਨ੍ਹਾਂ ਨੇ ਕਰੀਬ 9 ਮਹੀਨਿਆਂ ਤੋਂ ਆਪਣੇ ਘਰ ਦਾ ਬਿਜਲੀ ਬਿੱਲ ਨਹੀਂ ਭਰਿਆ, ਜਿਸ ਦਾ ਬਕਾਇਆ 867540 ਰੁਪਏ ਬਣਦਾ ਹੈ।
ਇਸ ਸਬੰਧੀ ਸਿੱਧੂ ਦਾ ਪੱਖ ਸਾਹਮਣੇ ਨਹੀਂ ਆਇਆ। ਪਤਾ ਲੱਗਾ ਹੈ ਕਿ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਨਿਵਾਸ ਦਾ ਬਿੱਲ ਬਕਾਇਆ ਹੈ। ਅੱਜ ਸਵੇਰੇ ਸਿੱਧੂ ਨੇ ਆਪਣੀ ਹੀ ਸਰਕਾਰ ਨੂੰ ਬਿਜਲੀ ਮੁੱਦੇ ‘ਤੇ ਘੇਰਿਆ ਸੀ।
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)