ਚੰਡੀਗੜ੍ਹ | ਨਵਜੋਤ ਸਿੱਧੂ ਅੱਜ ਅਧਿਕਾਰਤ ਤੌਰ ‘ਤੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਸੰਭਾਲ ਰਹੇ ਹਨ। ਉਨ੍ਹਾਂ ਦੀ ਚੰਡੀਗੜ੍ਹ ਵਿੱਚ ਤਾਜਪੋਸ਼ੀ ਹੋ ਰਹੀ ਹੈ।
ਸਿੱਧੂ ਨਾਲ ਅੱਜ ਉਨ੍ਹਾਂ ਦੀ ਬੇਟੀ ਰਾਬੀਆ ਸਿੱਧੂ ਵੀ ਨਜ਼ਰ ਆਈ। ਰਾਬੀਆ ਪਟਿਆਲਾ ਤੋਂ ਉਨ੍ਹਾਂ ਨਾਲ ਚੰਡੀਗੜ੍ਹ ਪਹੁੰਚੀ। ਇਸ ਤੋਂ ਪਹਿਲਾਂ ਰਾਬੀਆ ਨੇ ਕਿਸਾਨ ਅੰਦੋਲਨ ਦੇ ਹੱਕ ਵਿੱਚ ਆਪਣੇ ਘਰ ‘ਤੇ ਕਾਲਾ ਝੰਡਾ ਲਹਿਰਾਇਆ ਸੀ।
ਚਰਚਾ ਹੈ ਕਿ ਰਾਬੀਆ ਵੀ ਸਿਆਸਤ ਵਿੱਚ ਸਰਗਰਮ ਹੋ ਰਹੀ ਹੈ। ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਬੀਆ ਦੀ ਇਹ ਸਰਗਰਮੀ ਵਿਰੋਧੀ ਖੇਮਿਆਂ ਵਿੱਚ ਹਲਚਲ ਪੈਦਾ ਕਰ ਸਕਦੀ ਹੈ।
(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com)
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)