ਨਵਾਂਸ਼ਹਿਰ : ਤੇਜ਼ ਰਫਤਾਰ ਬੱਸ ਨੇ ਟਰਾਲੀ ਨੂੰ ਮਾਰੀ ਭਿਆਨਕ ਟੱਕਰ; ਡਰਾਈਵਰ ਸਮੇਤ 4 ਸਵਾਰੀਆਂ ਗੰਭੀਰ ਜ਼ਖ਼ਮੀ

0
3927

ਨਵਾਂਸ਼ਹਿਰ, 24 ਨਵੰਬਰ | ਇਥੋਂ ਇਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਕਸਬਾ ਔੜ ਨੇੜੇ ਲੁਧਿਆਣਾ ਤੋਂ ਸਵਾਰੀਆਂ ਨਾਲ ਭਰੀ ਬੱਸ ਨੇ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਬੱਸ ਡਰਾਈਵਰ ਸਮੇਤ 3 ਤੋਂ 4 ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ।
ਘਟਨਾ ਦੇ ਤੁਰੰਤ ਬਾਅਦ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਦਕਿ ਕੁਝ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦੇ ਕੇ ਨਿੱਜੀ ਹਸਪਤਾਲ ਭੇਜ ਦਿੱਤਾ ਗਿਆ। ਥਾਣਾ ਔੜ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਆਵਾਜਾਈ ਚਾਲੂ ਕਰਵਾਈ।

ਮੌਕੇ ’ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਤੇਜ਼ ਰਫਤਾਰ ਬੱਸ ਨੇ ਟਰੈਕਟਰ ਨੂੰ ਜ਼ੋਰਦਾਰ ਟੱਕਰ ਮਾਰੀ। ਕੁਝ ਲੋਕ ਜ਼ਖਮੀ ਹੋਏ ਹਨ ਅਤੇ ਬੱਸ ਡਰਾਈਵਰ ਵੀ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਬੱਸ ਤੇਜ਼ ਰਫ਼ਤਾਰ ਨਾਲ ਲੁਧਿਆਣਾ ਤੋਂ ਨਵਾਂਸ਼ਹਿਰ ਵੱਲ ਜਾ ਰਹੀ ਸੀ। ਔੜ ਥਾਣਾ ਇੰਚਾਰਜ ਜਰਨੈਲ ਸਿੰਘ ਨੇ ਦੱਸਿਆ ਕਿ ਨਵਾਂਸ਼ਹਿਰ ਰੋਡ ’ਤੇ ਇਕ ਬੱਸ ਅਤੇ ਟਰੈਕਟਰ ਦੀ ਟੱਕਰ ਦੀ ਸੂਚਨਾ ਮਿਲਣ ’ਤੇ ਉਹ ਮੌਕੇ ’ਤੇ ਪੁੱਜੇ ਅਤੇ ਘਟਨਾ ਦੀ ਜਾਂਚ ਸ਼ੁਰੂ ਕੀਤੀ।