ਨਵਾਂਸ਼ਹਿਰ : ਟਰੱਕ ਤੇ ਕਾਰ ਦੀ ਆਹਮੋ-ਸਾਹਮਣੀ ਹੋਈ ਭਿਆਨਕ ਟੱਕਰ, 2 ਜਣਿਆਂ ਦੀ ਮੌਤ

0
2931

ਨਵਾਂਸ਼ਹਿਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਪਿੰਡ ਸਿੰਘਪੁਰ ਨਖੋਂ ਨਵਾਂਸ਼ਹਿਰ ਨੇੜੇ ਬੀਤੀ ਸ਼ਾਮ ਕਾਰ ਅਤੇ ਟਰੱਕ ਦੀ ਟੱਕਰ ਵਿਚ ਵਿਅਕਤੀ ਝਿਲਮਿਲ ਸਿੰਘ ਅਤੇ ਔਰਤ ਜਸਵੀਰ ਕੌਰ ਦੀ ਮੌਤ ਹੋ ਗਈ ਜਦਕਿ 3 ਹੋਰ ਔਰਤਾਂ ਗੰਭੀਰ ਜ਼ਖ਼ਮੀ ਹੋ ਗਈਆਂ।

ਝਿਲਮਿਲ ਸਿੰਘ 46 ਸਾਲ ਆਪਣੇ ਪਰਿਵਾਰ ਸਮੇਤ ਸ੍ਰੀ ਅਨੰਦਪੁਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ ਕਿ ਰਸਤੇ ਵਿਚ ਹੀ ਇਕ ਤੇਜ਼ ਰਫ਼ਤਾਰ ਟਰੱਕ ਨਾਲ ਕਾਰ ਦੀ ਟੱਕਰ ਹੋ ਗਈ, ਜਿਸ ਵਿਚ ਝਿਲਮਿਲ ਤੇ ਜਸਬੀਰ ਕੌਰ 44 ਸਾਲ ਦੀ ਮੌਤ ਹੋ ਗਈ ਜਦਕਿ ਸੁਖਵੰਤ ਕੌਰ, ਅਰਪਨਦੀਪ ਕੌਰ, ਹਰਸਿਮਰਤ ਪਿੰਡ ਨੀਲਕਲਾਂ ਵਾਸੀ ਗੁਰਦਾਸਪੁਰ ਗੰਭੀਰ ਜ਼ਖ਼ਮੀ ਹੋ ਗਏ।

ਸ੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਜਦੋਂ ਉਹ ਸਿੰਘਪੁਰ ਟੀ-ਪੁਆਇੰਟ ਕੋਲ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਮੱਕੀ ਦੇ ਭਰੇ ਟਰੱਕ ਦੀ ਕਾਰ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ। ਜਿਥੇ ਡਾਕਟਰਾਂ ਨੇ 2 ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।