ਨੀਰੂ ਬਾਜਵਾ ਨੇ ਹਾਲੀਵੁੱਡ ‘ਚ ਕੀਤੀ ਐਂਟਰੀ, ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਖਬਰ

0
3053

ਚੰਡੀਗੜ੍ਹ | ਪੰਜਾਬੀ ਇੰਡਸਟਰੀ ‘ਚ ਆਪਣੀ ਅਦਾਕਾਰੀ ਨਾਲ ਲੱਖਾਂ ਦਿਲਾਂ ‘ਤੇ ਰਾਜ ਕਰਨ ਵਾਲੀ ਪਾਲੀਵੁੱਡ ਕੁਈਨ ਨੀਰੂ ਬਾਜਵਾ ਹੁਣ ਹਾਲੀਵੁੱਡ ‘ਚ ਐਂਟਰੀ ਕਰ ਗਈ ਹੈ। ਐਕਟ੍ਰੈੱਸ ਪਹਿਲਾਂ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਆਪਣੇ ਪ੍ਰਸ਼ੰਸਕਾਂ ਨਾਲ ਇਹ ਖਬਰ ਸਾਂਝੀ ਕਰ ਚੁੱਕੀ ਹੈ।

ਇਸ ਤੋਂ ਪਹਿਲਾਂ ਨੀਰੂ ਬਾਜਵਾ ਨੇ ਹਾਲੀਵੁੱਡ ਵਿੱਚ ਡੈਬਿਊ ਪ੍ਰਾਜੈਕਟ ਲਈ ਆਪਣੀ ਖੁਸ਼ੀ ਜ਼ਾਹਿਰ ਕੀਤੀ। ਹੁਣ ਇਕ ਵਾਰ ਫਿਰ ਉਸ ਨੇ ਸੋਸ਼ਲ ਮੀਡੀਆ ‘ਤੇ ਫਿਲਮ ਦੀ ਪ੍ਰੀਮੀਅਰ ਡੇਟ ਦੇ ਨਾਲ ਇਕ ਧੰਨਵਾਦ ਦਾ ਮੈਸੇਜ ਸ਼ੇਅਰ ਕੀਤਾ ਹੈ।

ਉਸ ਨੇ ਕਿਹਾ ਕਿ ਉਹ ਨਿਰਦੇਸ਼ਕ ਕ੍ਰਿਸਟੀ ਵਿਲ ਤੇ ਕਾਸਟ ਮੈਂਬਰਾਂ ਰੁਕੀਆ ਬਰਨਾਰਡ, ਜਿਲ ਮੋਰੀਸਨ, ਜੇਸਨ ਸੇਰਮਕ, ਜੋਸਲੀਨ ਪੈਂਟਨ ਨਾਲ ਕੰਮ ਕਰਨ ਲਈ ਖੁਸ਼ਕਿਸਮਤ ਮਹਿਸੂਸ ਕਰ ਰਹੀ ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ