<p>ਆਮ ਆਦਮੀ ਪਾਰਟੀ &lpar;ਆਪ&rpar; ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਨੀਟ ਪੇਪਰ ਲੀਕ ਨੂੰ ਲੈ ਕੇ ਦੇਸ਼ ਭਰ ਵਿੱਚ ਚੱਲ ਰਹੇ ਵਿਦਿਆਰਥੀਆਂ ਦੇ ਅੰਦੋਲਨ &&num;8216&semi;ਤੇ ਕਾਂਗਰਸ ਅਤੇ ਭਾਜਪਾ ਦੀ ਰਾਜਨੀਤੀ ਨੂੰ ਸ਼ਰਮਨਾਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਲੱਖਾਂ ਵਿਦਿਆਰਥੀ ਆਪਣੇ ਭਵਿੱਖ ਅਤੇ ਇਨਸਾਫ਼ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਦਾ ਸੰਘਰਸ਼ ਇਸ ਪੱਧਰ &&num;8216&semi;ਤੇ ਪਹੁੰਚ ਚੁੱਕਾ ਹੈ ਜਿਸ ਨੇ ਕਦੇ ਕੇਂਦਰ ਵਿੱਚ ਸੱਤਾ &&num;8216&semi;ਚ ਰਹੀ ਕਾਂਗਰਸ ਨੂੰ ਵੀ ਹਿਲਾ ਦਿੱਤਾ ਹੈ। ਪਰ ਅਫ਼ਸੋਸ ਦੀ ਗੱਲ ਇਹ ਹੈ ਕਿ ਵਿਦਿਆਰਥੀਆਂ ਦੀ ਆਵਾਜ਼ ਬੁਲੰਦ ਕਰਨ ਦੀ ਬਜਾਏ ਪੰਜਾਬ ਕਾਂਗਰਸ ਅਤੇ ਭਾਜਪਾ ਮਿਲ ਕੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ &&num;8216&semi;ਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾਉਣ ਵਿੱਚ ਜੁਟੀਆਂ ਹੋਈਆਂ ਹਨ।<&sol;p>&NewLine;<p>ਪੰਨੂ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਜਾਣਬੁੱਝ ਕੇ ਤੱਥਾਂ ਨੂੰ ਮਰੋੜ ਕੇ ਪੇਸ਼ ਕਰ ਰਹੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਪੌਣੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਇੱਕ ਵੀ ਭਰਤੀ ਪ੍ਰੀਖਿਆ ਦਾ ਪੇਪਰ ਲੀਕ ਨਹੀਂ ਹੋਇਆ। ਫ਼ਰੀਦਕੋਟ ਵਿੱਚ ਜੋ ਮਾਮਲਾ ਸਾਹਮਣੇ ਆਇਆ ਸੀ&comma; ਉਹ ਪੇਪਰ ਲੀਕ ਦਾ ਨਹੀਂ ਸਗੋਂ ਗੈਜੇਟਸ ਰਾਹੀਂ ਨਕਲ ਦਾ ਮਾਮਲਾ ਸੀ। ਸਬੰਧਤ ਉਮੀਦਵਾਰ ਨੂੰ ਪ੍ਰੀਖਿਆ ਕੇਂਦਰ &&num;8216&semi;ਤੇ ਹੀ ਰੰਗੇ ਹੱਥੀਂ ਫੜਿਆ ਗਿਆ ਅਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਦਮ ਚੁੱਕੇ। ਇਸ ਦੇ ਬਾਵਜੂਦ ਕਾਂਗਰਸ ਇਸ ਘਟਨਾ ਨੂੰ ਜਾਣਬੁੱਝ ਕੇ ਪੇਪਰ ਲੀਕ ਦੱਸ ਕੇ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।<&sol;p>&NewLine;<p>ਬਲਤੇਜ ਪੰਨੂ ਨੇ ਕਿਹਾ ਕਿ ਕਾਂਗਰਸ ਨੂੰ ਪਹਿਲਾਂ ਆਪਣੇ ਗਿਰੇਬਾਨ ਵਿੱਚ ਝਾਕਣਾ ਚਾਹੀਦਾ ਹੈ। ਆਪਣੇ ਸ਼ਾਸਨਕਾਲ ਦੌਰਾਨ ਹੋਏ ਪੇਪਰ ਲੀਕ ਦੇ ਮਾਮਲਿਆਂ ਦਾ ਜਵਾਬ ਦੇਣ ਦੀ ਬਜਾਏ ਉਹ ਹੁਣ ਝੂਠੀ ਬਿਆਨਬਾਜ਼ੀ ਦੇ ਸਹਾਰੇ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੀ ਹੈ। ਦੂਜੇ ਪਾਸੇ ਕੇਂਦਰ ਦੀ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ 90 ਤੋਂ ਵੱਧ ਪੇਪਰ ਲੀਕ ਹੋਏ&comma; ਜਿਸ ਨਾਲ ਕਰੋੜਾਂ ਨੌਜਵਾਨਾਂ ਦਾ ਭਵਿੱਖ ਦਾਅ &&num;8216&semi;ਤੇ ਲੱਗ ਗਿਆ। ਇਹਨਾਂ ਘਟਨਾਵਾਂ ਤੋਂ ਨਿਰਾਸ਼ ਹੋ ਕੇ 20 ਤੋਂ ਵੱਧ ਵਿਦਿਆਰਥੀਆਂ ਨੇ ਖੁਦਕੁਸ਼ੀ ਤੱਕ ਕਰ ਲਈ&comma; ਪਰ ਭਾਜਪਾ ਸਰਕਾਰ ਨੇ ਨਾ ਤਾਂ ਦੋਸ਼ੀਆਂ &&num;8216&semi;ਤੇ ਸਮਾਂ ਰਹਿੰਦੇ ਸਖ਼ਤ ਕਾਰਵਾਈ ਕੀਤੀ ਅਤੇ ਨਾ ਹੀ ਨੌਜਵਾਨਾਂ ਦਾ ਵਿਸ਼ਵਾਸ ਜਿੱਤਣ ਦੀ ਕੋਸ਼ਿਸ਼ ਕੀਤੀ।<&sol;p>&NewLine;<p>ਪੰਨੂ ਨੇ ਕਿਹਾ ਕਿ ਅੱਜ ਦੇਸ਼ ਦਾ ਨੌਜਵਾਨ ਇਨਸਾਫ਼ ਮੰਗ ਰਿਹਾ ਹੈ&comma; ਪਰ ਭਾਜਪਾ ਸਰਕਾਰ ਉਸ ਦੀ ਆਵਾਜ਼ ਸੁਣਨ ਦੀ ਬਜਾਏ ਵਿਰੋਧੀ ਧਿਰ &&num;8216&semi;ਤੇ ਦੋਸ਼ ਲਗਾ ਕੇ ਆਪਣੀ ਨਾਕਾਮੀ ਛੁਪਾਉਣ &&num;8216&semi;ਚ ਲੱਗੀ ਹੋਈ ਹੈ। ਕਾਂਗਰਸ ਵੀ ਭਾਜਪਾ ਦੀ ਇਸ ਨਾਕਾਮੀ &&num;8216&semi;ਤੇ ਸਵਾਲ ਚੁੱਕਣ ਦੀ ਬਜਾਏ ਉਸ ਦੇ ਸੁਰ ਵਿੱਚ ਸੁਰ ਮਿਲਾ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਬਦਨਾਮ ਕਰਨ ਦੀ ਅਸਫ਼ਲ ਕੋਸ਼ਿਸ਼ ਕਰ ਰਹੀ ਹੈ।<&sol;p>&NewLine;<p>ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਅਤੇ ਦੇਸ਼ ਦੇ ਨੌਜਵਾਨ ਪੂਰੀ ਸੱਚਾਈ ਜਾਣਦੇ ਹਨ। ਝੂਠੇ ਦੋਸ਼ਾਂ ਅਤੇ ਸਿਆਸੀ ਨੌਟੰਕੀ ਨਾਲ ਭਾਜਪਾ ਅਤੇ ਕਾਂਗਰਸ ਆਪਣੀਆਂ ਨਾਕਾਮੀਆਂ ਨੂੰ ਨਹੀਂ ਛੁਪਾ ਸਕਦੀਆਂ। ਆਮ ਆਦਮੀ ਪਾਰਟੀ ਨੌਜਵਾਨਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਆਵਾਜ਼ ਨੂੰ ਹਰ ਮੰਚ &&num;8216&semi;ਤੇ ਚੁੱਕਦੀ ਰਹੇਗੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;