ਫਿਲੌਰ ‘ਚ ਨਾਕੇ ਦੌਰਾਨ ਲਾਪ੍ਰਵਾਹੀ ਕਰਨਾ ਮੁਲਾਜ਼ਮਾਂ ਨੂੰ ਪਿਆ ਭਾਰੀ, 2 ASI ਸਣੇ 3 ਅਧਿਕਾਰੀ ਮੁਅੱਤਲ, ਜਾਣੋ ਕਾਰਨ

0
894

ਜਲੰਧਰ/ਚੰਡੀਗੜ੍ਹ | ਜਲੰਧਰ ਦੇ ਫਿਲੌਰ ‘ਚ ਲਾਏ ਨਾਕੇ ‘ਤੇ ਲਾਪ੍ਰਵਾਹੀ ਕਰਨਾ 3 ਪੁਲਸ ਮੁਲਾਜ਼ਮਾਂ ਨੂੰ ਭਾਰੀ ਪੈ ਗਿਆ। ਉਪ ਮੁੱਖ ਮੰਤਰੀ ਸੁਖਵਿੰਦਰ ਸਿੰਘ ਰੰਧਾਵਾ ਨੇ ਮੌਕੇ ਤੋਂ ਲੰਘਦਿਆਂ ਨਾਕੇ ’ਤੇ ਤਾਇਨਾਤ 3 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ।

ਦਰਅਸਲ ਵੀਰਵਾਰ ਸਵੇਰੇ ਡਿਪਟੀ ਸੀਐੱਮ ਰੰਧਾਵਾ ਫਿਲੌਰ ਨੇੜਿਓਂ ਲੰਘ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇਖਿਆ ਕਿ ਫਿਲੌਰ ਦੇ ਹਾਈਟੈੱਕ ਨਾਕੇ ‘ਤੇ ਕੋਈ ਵੀ ਪੁਲਿਸ ਮੁਲਾਜ਼ਮ ਤਾਇਨਾਤ ਨਹੀਂ ਸੀ, ਜਿਸ ਤੋਂ ਬਾਅਦ ਉਪ ਮੁੱਖ ਮੰਤਰੀ ਨੇ ਆਪਣੇ ਕਾਫਲੇ ਨੂੰ ਰੋਕਿਆ ਅਤੇ ਕਾਰ ‘ਚੋਂ ਉਤਰ ਕੇ ਜਾਂਚ ਸ਼ੁਰੂ ਕਰ ਦਿੱਤੀ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਨਾਕੇ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਨੇੜੇ ਦੇ ਕਮਰੇ ‘ਚ ਆਰਾਮ ਕਰ ਰਹੇ ਸਨ, ਜਿਸ ਤੋਂ ਬਾਅਦ ਗੁੱਸੇ ‘ਚ ਆਏ ਉਪ ਮੁੱਖ ਮੰਤਰੀ ਨੇ ਤਿੰਨੋਂ ਪੁਲਿਸ ਮੁਲਾਜ਼ਮਾਂ ਤੋਂ ਨਾਕੇ ‘ਤੇ ਮੌਜੂਦ ਨਾ ਹੋਣ ‘ਤੇ ਸਪੱਸ਼ਟੀਕਰਨ ਮੰਗਿਆ ਪਰ ਪੁਲਿਸ ਮੁਲਾਜ਼ਮ ਇਸ ਸਬੰਧੀ ਕੋਈ ਸਪੱਸ਼ਟੀਕਰਨ ਨਾ ਦੇ ਸਕੇ, ਜਿਸ ਤੋਂ ਬਾਅਦ ਉਪ ਮੁੱਖ ਮੰਤਰੀ ਨੇ ਡੀਜੀਪੀ ਨੂੰ ਬੁਲਾ ਕੇ ਤਿੰਨੋਂ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ।

ਇਨ੍ਹਾਂ ਨੂੰ ਕੀਤਾ ਗਿਆ ਮੁਅੱਤਲ

ਉਪ ਮੁੱਖ ਮੰਤਰੀ ਵੱਲੋਂ ਜਿਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਗਿਆ ਹੈ, ਉਨ੍ਹਾਂ ‘ਚ ਏਐੱਸਆਈ ਜਸਵੰਤ ਸਿੰਘ ਤੇ ਏਐੱਸਆਈ ਬਲਵਿੰਦਰ ਸਿੰਘ ਸਮੇਤ ਇਕ ਹੋਰ ਪੁਲਿਸ ਅਧਿਕਾਰੀ ਸ਼ਾਮਲ ਹੈ।

ਇਸ ਕਾਰਵਾਈ ਤੋਂ ਬਾਅਦ ਜ਼ਿਲ੍ਹੇ ਦੀ ਪੁਲਿਸ ਵਿੱਚ ਹੜਕੰਪ ਮਚ ਗਿਆ ਹੈ। ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਨੂੰ ਚੌਕਸ ਰਹਿਣ ਦੇ ਹੁਕਮ ਦਿੱਤੇ ਜਾਣ ਦੇ ਬਾਵਜੂਦ ਇਨ੍ਹਾਂ ਪੁਲਿਸ ਮੁਲਾਜ਼ਮਾਂ ਨੇ ਲਾਪ੍ਰਵਾਹੀ ਵਰਤੀ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ