ਫਿਰੋਜ਼ਪੁਰ ‘ਚ 5 ਫੁੱਟ ਜ਼ਮੀਨ ਨੂੰ ਲੈ ਕੇ ਗੁਆਂਢੀਆਂ ਨੇ ਸਾਬਕਾ ਸਰਪੰਚ ਦਾ ਕੀਤਾ ਕਤਲ

0
923

ਫਿਰੋਜ਼ਪੁਰ | ਇਥੋਂ ਇਕ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ। ਫਿਰੋਜ਼ਪੁਰ ਵਿਚ 5 ਫੁੱਟ ਜ਼ਮੀਨ ਨੂੰ ਲੈ ਕੇ ਗੁਆਂਢੀਆਂ ਨੇ 75 ਸਾਲਾ ਸਾਬਕਾ ਸਰਪੰਚ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਪਰਿਵਾਰਕ ਮੈਂਬਰ ਉਸ ਨੂੰ ਜ਼ਖ਼ਮੀ ਹਾਲਤ ‘ਚ ਘਰ ਲੈ ਕੇ ਆਏ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ 3 ਗੁਆਂਢੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।

Orissa HC orders probe into whistle blower's mysterious death

ਅਹਿਮਦ ਫੰਡੀ ਵਾਸੀ ਮਨੋਹਰ ਸਿੰਘ ਨੇ ਥਾਣਾ ਲੱਖੋਕੇ ਬਹਿਰਾਮ ਨੂੰ ਸ਼ਿਕਾਇਤ ਦਿੰਦਿਆਂ ਕਿਹਾ ਕਿ ਉਸ ਦਾ ਪਿਤਾ ਦਲੀਪ ਸਿੰਘ ਸਾਬਕਾ ਸਰਪੰਚ ਸੀ। ਖੇਤ ਦੀ 5 ਫੁੱਟ ਜ਼ਮੀਨ ਨੂੰ ਲੈ ਕੇ ਉਨ੍ਹਾਂ ਦਾ ਆਪਣੇ ਗੁਆਂਢੀਆਂ ਨਾਲ ਕਈ ਸਾਲਾਂ ਤੋਂ ਝਗੜਾ ਚੱਲ ਰਿਹਾ ਸੀ। ਪਿਤਾ ਦਲੀਪ ਸਿੰਘ ਅੱਜ ਸਵੇਰੇ ਕਰੀਬ ਸਾਢੇ 8 ਵਜੇ ਖੇਤ ਦਾ ਗੇੜਾ ਮਾਰਨ ਗਿਆ ਸੀ। ਉਦੋਂ ਉਥੇ ਮੌਜੂਦ ਗੁਆਂਢੀਆਂ ਦੇਸਾ ਸਿੰਘ, ਜੱਜ ਸਿੰਘ ਅਤੇ ਬੂਟਾ ਸਿੰਘ ਨੇ ਉਸ ਦੇ ਪਿਤਾ ‘ਤੇ ਹਮਲਾ ਕਰ ਦਿੱਤਾ।

ਲੜਾਈ ਦੌਰਾਨ ਪਿਤਾ ਗੰਭੀਰ ਜ਼ਖ਼ਮੀ ਹੋ ਗਿਆ। ਚੀਕਾਂ ਸੁਣ ਕੇ ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਦੋਸ਼ੀ ਉਥੋਂ ਫ਼ਰਾਰ ਹੋ ਗਏ। ਉਸ ਨੇ ਤੁਰੰਤ ਪਿਤਾ ਦਲੀਪ ਨੂੰ ਚੁੱਕ ਕੇ ਘਰ ਲਿਆਂਦਾ, ਜਿਥੇ ਇਲਾਜ ਲਈ ਪਿੰਡ ਦੇ ਡਾਕਟਰ ਨੂੰ ਬੁਲਾਇਆ ਗਿਆ। ਡਾਕਟਰ ਨੇ ਉਨ੍ਹਾਂ ਦੇ ਪਿਤਾ ਨੂੰ ਮ੍ਰਿਤਕ ਐਲਾਨ ਦਿੱਤਾ। ਏਐਸਆਈ ਰੌਸ਼ਨ ਸਿੰਘ ਨੇ ਕਿਹਾ ਕਿ ਸ਼ਿਕਾਇਤਕਰਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹਾਲਾਂਕਿ ਅਜੇ ਤੱਕ ਦੋਸ਼ੀਆਂ ਦੀ ਗ੍ਰਿਫਤਾਰੀ ਨਹੀਂ ਹੋ ਸਕੀ। ਪੁਲਿਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।