ਤਰਨਤਾਰਨ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਨੌਜਵਾਨ ਦਾ ਉਸ ਦੇ ਗੁਆਂਢੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਘਰੋਂ ਬਾਹਰ ਨਿਕਲਦਿਆਂ ਹੀ ਉਸ ਨੂੰ ਗੋਲੀਆਂ ਮਾਰ ਦਿੱਤੀਆਂ। ਇਕ ਗੋਲੀ ਦਿਲ ਵਿਚ ਸਿੱਧੀ ਵੱਜੀ। ਰਿਸ਼ਤੇਦਾਰਾਂ ਨੇ ਨੌਜਵਾਨ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੀ ਪਛਾਣ ਪੱਟੀ ਦੀ ਸਿੰਗਲ ਬਸਤੀ ਵਾਸੀ ਸਾਜਨ ਸਿੰਘ ਵਜੋਂ ਹੋਈ। ਪੁਲਿਸ ਅਧਿਕਾਰੀ ਡੀਐਸਪੀ ਸਤਨਾਮ ਸਿੰਘ ਅਤੇ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਸਾਜਨ ਨੂੰ ਗੋਲੀਆਂ ਮਾਰਨ ਵਾਲੇ ਮੁਲਜ਼ਮਾਂ ਵਿਚ ਗੁਆਂਢੀ ਜਰਮਨ ਸਿੰਘ, ਕਰਨ ਅਤੇ ਬੱਬੀ ਹਨ। ਉਸ ਦੀ ਪਤਨੀ ਨਾਲ ਪੁਰਾਣੀ ਦੁਸ਼ਮਣੀ ਚੱਲ ਰਹੀ ਸੀ।