UK ‘ਚ ਕੋਰੋਨਾ ਦਾ ਨਵਾਂ ਰੂਪ ਆਇਆ ਸਾਹਮਣੇ, ਭਾਰਤ ਆਉਣ ਵਾਲੇ ਸਾਰੇ ਮੁਸਾਫਰਾਂ ਦਾ ਹੋਵੇਗਾ ਕੋਰੋਨਾ ਟੈਸਟ

0
7942

ਜਲੰਧਰ | ਯੂਕੇ ਵਿੱਚ ਕੋਰੋਨਾ ਵਾਇਰਸ ਦੀ ਨਵੀਂ ਕਿਸਮ ਸਾਹਮਣੇ ਆਈ ਹੈ। ਇਸ ਤੋਂ ਬਾਅਦ ਉੱਥੇ ਸਖਤੀ ਕਰ ਦਿੱਤੀ ਗਈ ਹੈ। ਹੁਣ ਯੂਕੇ ਤੋਂ ਭਾਰਤ ਆਉਣ ਵਾਲੇ ਸਾਰੇ ਮੁਸਾਫਰਾਂ ਦਾ ਕੋਰੋਨਾ ਟੈਸਟ ਲਾਜ਼ਮੀ ਕਰ ਦਿੱਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਨੈਸ਼ਨਲ ਹੈਲਥ ਮਿਸ਼ਨ ਵਲੋਂ ਨਵੀਆਂ ਗਾਇਡਲਾਇੰਸ ਮਿਲੀਆਂ ਹਨ। ਇਸ ਮੁਤਾਬਿਕ ਯੂਨਾਈਟਿਡ ਕਿੰਗਡਮ ਤੋਂ ਪਰਤੇ ਯਾਤਰੀਆਂ ਦਾ ਕੋਰੋਨਾ ਟੈਸਟ ਲਾਜ਼ਮੀ ਕੀਤਾ ਗਿਆ ਹੈ।

ਜਿਹੜਾ ਯਾਤਰੀ ਪਾਜ਼ੀਟਿਵ ਆਵੇਗਾ ਉਸ ਨੂੰ ਇਲਾਜ ਲਈ ਸਿਹਤ ਸੰਸਥਾਵਾਂ ਵਿੱਚ ਭੇਜਿਆ ਜਾਵੇਗਾ। ਜਿਹੜੇ ਯਾਤਰੀ ਨੈਗੇਟਿਵ ਪਾਏ ਜਾਂਦੇ ਹਨ ਉਨਾਂ ਨੂੰ ਸਖ਼ਤੀ ਨਾਲ ਘਰਾਂ ਵਿੱਚ ਸੱਤ ਦਿਨਾਂ ਲਈ ਇਕਾਂਤਵਾਸ ਵਿੱਚ ਰੱਖਿਆ ਜਾਵੇਗਾ।

ਇਕਾਂਤਵਾਸ ਕੀਤੇ ਗਏ ਅਜਿਹੇ ਮਰੀਜ਼ਾਂ ਦੀ ਸਿਹਤ ਦੀ ਨਿਗਰਾਨੀ ਲਈ ਵਿਆਪਕ ਯੋਜਨਾ ਬਣਾਈ ਜਾਵੇਗੀ। ਅਜਿਹੇ ਵਿਅਕਤੀਆਂ ਦੇ ਆਰ.ਟੀ.-ਪੀ.ਸੀ.ਆਰ.ਟੈਸਟ ਨੂੰ ਯਕੀਨੀ ਬਣਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਘਰਾਂ ਵਿੱਚ ਇਕਾਂਤਵਾਸ ਕੀਤੇ ਗਏ ਵਿਅਕਤੀਆਂ ਵਿੱਚ ਜੇਕਰ ਵਾਇਰਸ ਸਬੰਧੀ ਕੋਈ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਉਚ ਅਥਾਰਟੀ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਵਿੱਚ ਕਿਸੇ ਪ੍ਰਕਾਰ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀ ਪਾਏ ਗਏ ਅਮਲੇ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।