ਨਿਰਭਯਾ ਕੇਸ : ਨਹੀਂ ਚਲਿਆ ਦੋਸ਼ੀ ਦੀ ਆਖਰੀ ਪੈਂਤੜਾ, ਕਲ ਲਟਕਾਇਆ ਜਾਏਗਾ ਚਾਰੇ ਦੋਸ਼ੀਆਂ ਨੂੰ ਫਾਂਸੀ ‘ਤੇ

0
419

ਨਵੀਂ ਦਿੱਲੀ . ਨਿਰਭਯਾ ਮਾਮਲੇ ਵਿਚ ਚਾਰ ਦੋਸ਼ੀਆਂ ਨੂੰ ਸ਼ੁੱਕਰਵਾਰ ਸਵੇਰੇ 5.30 ਵਜੇ ਫਾਂਸੀ ਦਿੱਤੀ ਜਾਏਗੀ। ਇਸ ਤੋਂ ਪਹਿਲਾਂ ਦੋਸ਼ੀ ਵੱਖ-ਵੱਖ ਪਟੀਸ਼ਨਾਂ ਦਾਖਲ ਕਰ ਕੇ ਖੁਦ ਨੂੰ ਫਾਂਸੀ ਤੋਂ ਬਚਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਤਾਜ਼ਾ ਮਾਮਲੇ ਵਿਚ ਦੋਸ਼ੀਆਂ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿਚ ਪਟੀਸ਼ਨ ਦਿੱਤੀ ਹੈ।

ਇਸ ਵਿਚ ਵੱਖ-ਵੱਖ ਮਾਮਲਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਹੈ ਕਿ ਫਾਂਸੀ ਰੋਕ ਦਿੱਤੀ ਜਾਵੇ। ਇਹੀ ਨਹੀਂ ਦੋਸ਼ੀਆਂ ਨੇ ਅਪਣੀ ਪਟੀਸ਼ਨ ਵਿਚ ਕੋਰੋਨਾ ਵਾਇਰਸ ਦਾ ਜ਼ਿਕਰ ਵੀ ਕੀਤਾ ਹੈ। ਉਹਨਾਂ ਨੇ ਕਿਹਾ ਹੈ ਕਿ ਮਹਾਮਾਰੀ ਦੇ ਸਮੇਂ ਵਿਚ ਉਹਨਾਂ ਨੂੰ ਫਾਂਸੀ ਨਹੀਂ ਦਿੱਤੀ ਜਾਣੀ ਚਾਹੀਦੀ। ਇਹ ਉੱਚਿਤ ਸਮਾਂ ਨਹੀਂ ਹੈ। ਦੋਸ਼ੀ ਮੁਕੇਸ਼ ਦੀ ਆਖਰੀ ਚਾਲ ਵੀ ਕੰਮ ਨਹੀਂ ਆਈ। ਸੁਪਰੀਮ ਕੋਰਟ ਨੇ ਵੀਰਵਾਰ ਨੂੰ ਉਸ ਦੀ ਪਟੀਸ਼ਨ ਖਾਰਜ ਕਰ ਦਿੱਤੀ। ਸੁਪਰੀਮ ਕੋਰਟ ਨੇ ਕਿਹਾ ਕਿ ਦੋਸ਼ੀ ਨੇ ਆਪਣੇ ਸਾਰੇ ਕਾਨੂੰਨੀ ਉਪਚਾਰਾਂ ਦੀ ਵਰਤੋਂ ਕੀਤੀ ਹੈ।

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਨਿਰਭਯਾ ਮਾਮਲੇ ਦੇ ਦੋਸ਼ੀ ਪਵਨ ਗੁਪਤਾ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿਚ ਉਹਨਾਂ ਨੇ ਖੁਦ ਨੂੰ ਨਾਬਾਲਿਗ ਦੱਸਿਆ ਸੀ। ਇਸ ਤੋਂ ਪਹਿਲਾਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਨਿਰਭਯਾ ਮਾਮਲੇ ਦੇ ਚਾਰ ਦੋਸ਼ੀਆਂ ਨੂੰ ਫਾਂਸੀ ਦਿੱਤੀ ਜਾਣੀ ਹੈ। ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਪਵਨ ਮੰਗਲਵਾਰ ਨੂੰ ਮੇਰਠ ਤੋਂ ਰਾਜਧਾਨੀ ਪਹੁੰਚੇ ਅਤੇ ਉਹਨਾਂ ਨੇ ਰੱਸੀ ਦੇ ਪੁਤਲਿਆਂ ਨੂੰ ਫਾਂਸੀ ਦੇ ਕੇ ਅਭਿਆਸ ਕੀਤਾ।

ਤਿਹਾੜ ਜੇਲ੍ਹ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਵੇਗਾ ਜਦੋਂ ਇਕ ਹੀ ਅਪਰਾਧ ਲਈ ਇਕ ਹੀ ਸਮੇਂ ਚਾਰ ਦੋਸ਼ੀਆਂ ਨੂੰ ਫਾਂਸੀ ਦਿੱਤੀ ਜਾਵੇਗੀ। ਪਵਨ ਆਪਣੇ ਪਰਿਵਾਰ ਵਿਚ ਤੀਜੀ ਪੀੜ੍ਹੀ ਦੇ ਜੱਲਾਦ ਹਨ।

ਪੰਜ ਮਾਰਚ ਨੂੰ ਹੇਠਲੀ ਅਦਾਲਤ ਨੇ ਮੁਕੇਸ਼ ਸਿੰਘ, ਪਵਨ ਗੁਪਤਾ, ਵਿਨੈ ਸ਼ਰਮਾ ਅਤੇ ਅਕਸ਼ੈ ਕੁਮਾਰ ਸਿੰਘ ਨੂੰ ਫਾਂਸੀ ਦੇਣ ਲਈ ਨਵਾਂ ਡੈੱਥ ਵਾਰੰਟ ਜਾਰੀ ਕੀਤਾ ਸੀ। ਚਾਰੇ ਦੋਸ਼ੀਆਂ ਨੂੰ 20 ਮਾਰਚ ਸਵੇਰੇ ਸਾਢੇ ਪੰਜ ਵਜੇ ਫਾਂਸੀ ਦਿੱਤੀ ਜਾਵੇਗੀ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।