ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦੀ ਨਵੀਂ ਰਿਲੀਜ਼ ਡੇਟ ਦਾ ਐਲਾਨ, ਜਨਵਰੀ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

0
467

ਚੰਡੀਗੜ੍ਹ, 18 ਨਵੰਬਰ | ਕੰਗਨਾ ਰਣੌਤ ਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਲਈ ਰਾਹਤ ਦੀ ਖਬਰ ਹੈ। ਲੰਬੇ ਸਮੇਂ ਤੋਂ ਲਟਕ ਰਹੀ ਫਿਲਮ ਐਮਰਜੈਂਸੀ ਹੁਣ ਬਾਕਸ ਆਫਿਸ ‘ਤੇ ਆਉਣ ਲਈ ਤਿਆਰ ਹੈ। ਇਸ ਖਬਰ ਤੋਂ ਬਾਅਦ ਕੰਗਨਾ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ।

ਕੰਗਨਾ ਰਣੌਤ ਅਕਸਰ ਆਪਣੇ ਵਿਵਾਦਿਤ ਬਿਆਨਾਂ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਫਿਲਮ ਐਮਰਜੈਂਸੀ ਵੀ ਲੰਬੇ ਸਮੇਂ ਤੋਂ ਵਿਵਾਦਾਂ ਦਾ ਹਿੱਸਾ ਰਹੀ ਸੀ। ਸਿੱਖ ਭਾਈਚਾਰੇ ਦਾ ਕਹਿਣਾ ਹੈ ਕਿ ਫਿਲਮ ‘ਚ ਸਿੱਖਾਂ ਦੇ ਅਕਸ ਨੂੰ ਬਹੁਤ ਗਲਤ ਤਰੀਕੇ ਨਾਲ ਦਿਖਾਇਆ ਗਿਆ ਹੈ।

ਇਸ ਦੇ ਨਾਲ ਹੀ ਸੈਂਸਰ ਬੋਰਡ ਨੇ ਨਿਰਮਾਤਾਵਾਂ ਨੂੰ ਇਸ ਫਿਲਮ ਵਿਚ ਤਿੰਨ ਕੱਟ ਅਤੇ 10 ਬਦਲਾਅ ਕਰਨ ਲਈ ਕਿਹਾ ਸੀ। ਇਸ ਤੋਂ ਬਾਅਦ ਹੀ ਉਨ੍ਹਾਂ ਨੂੰ ਸਰਟੀਫਿਕੇਟ ਮਿਲਣ ਦੀ ਖ਼ਬਰ ਸਾਹਮਣੇ ਆਈ ਸੀ। ਹੁਣ ਲੱਗਦਾ ਹੈ ਕਿ ਫਿਲਮ ਨੂੰ ਸੈਂਸਰ ਬੋਰਡ ਨੇ ਪਾਸ ਕਰ ਦਿੱਤਾ ਹੈ। ਅਜਿਹੇ ‘ਚ ਫਿਲਮ ਆਲੋਚਕ ਤਰਨ ਆਦਰਸ਼ ਨੇ ਆਪਣੇ ਟਵਿਟਰ ‘ਤੇ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦੀ ਰਿਲੀਜ਼ ਡੇਟ ਜਾਰੀ ਕੀਤੀ ਹੈ। ਫਿਲਮ ਐਮਰਜੈਂਸੀ ਦਾ ਪੋਸਟਰ ਰਿਲੀਜ਼ ਕਰਦੇ ਹੋਏ ਉਨ੍ਹਾਂ ਲਿਖਿਆ, ਫਿਲਮ ਐਮਰਜੈਂਸੀ ਦੀ ਨਵੀਂ ਤਰੀਕ ਅਗਲੇ ਸਾਲ ਯਾਨੀ 17 ਜਨਵਰੀ 2025 ਹੈ। ਇਹ ਫਿਲਮ 2025 ‘ਚ ਵੱਡੇ ਪਰਦੇ ‘ਤੇ ਆਵੇਗੀ।”

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)