ਅਲਫ਼ਾਜ਼ ‘ਤੇ ਜਾਨਲੇਵਾ ਹਮਲੇ ਦੇ ਮਾਮਲੇ ‘ਚ ਨਵਾਂ ਖੁਲਾਸਾ, ਮੁਲਜ਼ਮ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

0
391

ਹੁਣ ਅਲਫਾਜ਼ ਨੂੰ ਲੈ ਕੇ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਉਸ ਨੂੰ ਟੱਕਰ ਮਾਰਨ ਵਾਲਾ ਵਿਅਕਤੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।ਪੰਜਾਬੀ ਗਾਇਕ ਅਲਫ਼ਾਜ਼ ‘ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਸੀ । ਦੱਸਿਆ ਜਾ ਰਿਹਾ ਹੈ ਕਿ ਅਲਫਾਜ਼ ‘ਤੇ ਮੋਹਾਲੀ ਦੇ ਇਕ ਰੈਸਟੋਰੈਂਟ ‘ਚ ਮਾਮੂਲੀ ਤਕਰਾਰ ਤੋਂ ਬਾਅਦ ਇਹ ਹਮਲਾ ਕੀਤਾ ਗਿਆ ਸੀ।

ਪੰਜਾਬੀ ਗਾਇਕ ਅਲਫਾਜ਼ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਫ਼ਿਲਹਾਲ ਅਲਫਾਜ਼ ਦੀ ਸਿਹਤ ਪਹਿਲਾਂ ਨਾਲੋਂ ਠੀਕ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਮਸ਼ਹੂਰ ਰੈਪਰ ਤੇ ਗਾਇਕ ਹਨੀ ਸਿੰਘ ਵੱਲੋ ਆਪਣੇ ਇੰਸਟਾਗ੍ਰਾਮ ‘ਤੇ ਇਕ ਤਸਵੀਰ ਸ਼ੇਅਰ ਕਰਕੇ ਅਲਫਾਜ਼ ‘ਤੇ ਹੋਏ ਹਮਲੇ ਦੀ ਜਾਣਕਾਰੀ ਦਿੱਤੀ ਗਈ ਸੀ। ਇਸ ਤਸਵੀਰ ‘ਚ ਅਲਫ਼ਾਜ਼ ਜ਼ਖਮੀ ਦਿਖਾਈ ਦੇ ਰਹੇ ਸਨ ਉਸ ਦੇ ਸਰੀਰ ‘ਤੇ ਪੱਟੀਆਂ ਬੰਨ੍ਹੀਆਂ ਹੋਈਆਂ ਸੀ ਤੇ ਸਿਰ ‘ਤੇ ਗੰਭੀਰ ਸੱਟ ਲੱਗੀ ਦਿਖਾਈ ਦੇ ਰਹੀ ਸੀ । ਹੁਣ ਅਲਫਾਜ਼ ਨੂੰ ਲੈ ਕੇ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਉਸ ਨੂੰ ਟੱਕਰ ਮਾਰਨ ਵਾਲਾ ਵਿਅਕਤੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਇਸ ਵਿਅਕਤੀ ਨੂੰ ਕਦੋਂ ਤੇ ਕਿੱਥੋ ਗ੍ਰਿਫ਼ਤਾਰ ਕੀਤਾ ਗਿਆ। ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ।

Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਦੇ ਅਪਡੇਟਸ ਮੋਬਾਇਲ ‘ਤੇ ਮੰਗਵਾਉਣ ਲਈ ਸਾਡੇ ਵਟਸਐਪ ਜਾਂ ਟੈਲੀਗ੍ਰਾਮ ਗਰੁੱਪ ਨਾਲ ਜ਼ਰੂਰ ਜੁੜੋ। Whatsapp : https://bit.ly/3RnHnnm Telegram https://bit.ly/3y73aJ2)