ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫਾ, DA ‘ਚ ਕੀਤਾ 4 ਫੀਸਦੀ ਦਾ ਵਾਧਾ

0
736

ਚੰਡੀਗੜ੍ਹ, 18 ਦਸੰਬਰ | ਇਥੋਂ ਇਕ ਵੱਡੀ ਖਬਰ ਆਈ ਹੈ। ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਚੰਡੀਗੜ੍ਹ ਵਿਖੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ‘ਚ ਉਨ੍ਹਾਂ ਨੇ DA ‘ਚ 4 ਫੀਸਦੀ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਮਨਿਸਟ੍ਰੀਅਲ ਸਟਾਫ ਇਸ ਫੈਸਲੇ ‘ਤੋਂ ਬਹੁਤ ਖੁਸ਼ ਹਨ। ਇਸ ਐਲਾਨ ਸਬੰਧੀ CM ਮਾਨ ਨੇ ਟਵਿੱਟਰ ਉਤੇ ਜਾਣਕਾਰੀ ਸਾਂਝੀ ਕੀਤੀ ਹੈ।

ਸੀਐਮ ਮਾਨ ਨੇ ਲਿਖਿਆ ਕਿ – ਅੱਜ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸਿਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਦੇ ਮਸਲਿਆਂ ‘ਤੇ ਵਿਸਥਾਰ ਸਹਿਤ ਚਰਚਾ ਕੀਤੀ… ਇਕ ਵੱਡੀ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ ਕਿ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫਾ ਦੇਣ ਜਾ ਰਹੇ ਹਾਂ…DA ‘ਚ 4 ਫੀਸਦੀ ਦਾ ਵਾਧਾ ਕੀਤਾ ਜਾਂਦਾ ਹੈ ਜੋ ਕਿ 1 ਦਸੰਬਰ 2023 ਤੋਂ ਲਾਗੂ ਮੰਨਿਆ ਜਾਵੇਗਾ।