ਨਵੇਂ ਬਣੇ ਮੰਤਰੀ ਬਲਕਾਰ ਸਿੰਘ ਨੇ ਸੰਭਾਲਿਆ ਅਹੁਦਾ

0
364

ਚੰਡੀਗੜ੍ਹ| ਆਮ ਆਦ੍ਮੀ ਪਾਰਟੀ ਵਲੋਂ ਕੱਲ੍ਹ ਆਪਣੇ ਕੈਬਨਿਟ ਦਾ ਵਿਸਤਾਰ ਕੀਤਾ ਸੀ, ਜਿਸ ਤਹਿਤ ਦੋ ਨਵੇਂ ਕੈਬਨਿਟ ਮੰਤਰੀ ਬਣਾਏ ਗਏ ਸਨ। ਜਿਨ੍ਹਾਂ ਵਿਚੋਂ ਇਕ ਜਲੰਧਰ ਦੇ ਕਰਤਾਰਪੁਰ ਤੋਂ ਹਲਕਾ ਵਿਧਾਇਕ ਤੇ ਸਾਬਕਾ ਡੀਸੀਪੀ ਬਲਕਾਰ ਸਿੰਘ ਸਨ ਤੇ ਦੂਜੇ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਊਣ ਵਾਲੇ ਗੁਰਮੀਤ ਖੁੱਡੀਆਂ।

ਜਲੰਧਰ ਤੋਂ ਵਿਧਾਇਕ ਤੋਂ ਮੰਤਰੀ ਬਣੇ ਬਲਕਾਰ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਆਪ ਦੇ ਸੀਨੀਅਰਾਂ ਲੀਡਰਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ।